ਪੰਜਾਬ ਫਰੀਦਕੋਟ ’ਚ ਸੁਨਿਆਰੇ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ/ ਇਕ ਔਰਤ ਸਮੇਤ ਪੰਜ ਮੁਲਜ਼ਮ ਗ੍ਰਿਫ਼ਤਾਰ/ ਮਹਿਲਾ ਨੇ ਰਚੀ ਸੀ ਸਾਜ਼ਿਸ਼, ਪੁਲਿਸ ਨੇ ਅਗਲੀ ਜਾਂਚ ਕੀਤੀ ਸ਼ੁਰੂ By admin - October 11, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਪਿੰਡ ਘੁਗਿਆਣਾ ਵਿੱਚ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੀ ਰਹਿਣ ਵਾਲੀ ਗੀਤਾ ਰਾਣੀ ਸਮੇਤ ਪੰਜ ਮੁਲਜ਼ਮਾਂ ਨੂੰ ਵਾਰਦਾਤ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਇੱਕ ਕਾਪਾ, ਇੱਕ ਤਲਵਾਰ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਡੀਐੱਸਪੀ ਤਰਲੋਚਨ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਗੀਤਾ ਰਾਣੀ ਨੇ ਆਪਣੇ ਚਾਰ ਜਾਣਕਾਰਾਂ ਨੂੰ ਬੁਲਾ ਕੇ ਲੁੱਟ ਦੀ ਯੋਜਨਾ ਬਣਾਈ ਹੈ। ਇਸ ਤੋਂ ਬਾਦ ਪੁਲਿਸ ਨੇ ਛਾਪੇਮਾਰੀ ਕਰ ਕੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਫਾਇਰਿੰਗ ਕਰਨ ਦੀ ਗੱਲ ਵੀ ਕਬੂਲ ਕੀਤੀ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਤਰਲੋਚਨ ਸਿੰਘ ਮੁਤਾਬਕ ਗੀਤਾ ਰਾਣੀ ਪਿੰਡ ਘੁਗਿਆਂਨਾ ਦੀ ਰਹਿਣ ਵਾਲੀ ਹੈ ਅਤੇ ਉਸਨੇ ਆਪਣੇ ਹੀ ਪਿੰਡ ਚ ਬਣੀ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਦੀ ਸਾਜ਼ਿਸ਼ ਰਚੀ। ਇਸ ਕੰਮ ਨੂੰ ਸਿਰੇ ਚੜਾਉਣ ਲਈ ਉਸਨੇ ਆਪਣੇ ਕੁਝ ਜਾਣਕਾਰ ਜਿੰਨਾ ’ਚੋ ਤਿੰਨ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਇੱਕ ਕਪੂਰਥਲੇ ਜ਼ਿਲ੍ਹੇ ਨਾਲ ਸਬੰਧਤ ਹੈ, ਨੂੰ ਆਪਣੇ ਪਿੰਡ ਸੱਦਿਆ ਤਾਂ ਜੋ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾ ਸਕੇ ਪਰ ਪੁਲਿਸ ਪਾਰਟੀ ਨੂੰ ਇਸ ਬਾਰੇ ਪਹਿਲਾਂ ਹੀ ਗੁਪਤ ਸੂਚਨਾ ਮਿਲ ਗਈ, ਜਿਸ ਤੋਂ ਬਾਦ ਪੁਲਿਸ ਪਾਰਟੀ ਤੁਰੰਤ ਕਾਰਵਾਈ ਕਰਦਿਆਂ ਮੁਲਜਮਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਕੁੱਝ ਦਿਨ ਪਹਿਲਾ ਵੀ ਉਨ੍ਹਾਂ ਵੱਲੋ ਤਰਨਤਾਰਨ ਜ਼ਿਲ੍ਹੇ ਚ ਫਾਇਰਿੰਗ ਕੀਤੀ ਸੀ ਜਿਸ ਸਬੰਧੀਂ ਸਬੰਧਤ ਥਾਣੇ ਨੂੰ ਇਤਲਾਹ ਕਰ ਦਿੱਤੀ ਗਈ ਹੈ ਨਾਲ ਹੀ ਇਨ੍ਹਾਂ ਦਾ ਪਿਛਲਾ ਰਿਕਾਰਡ ਵੀ ਖੰਗਾਲਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਵੱਲੋ ਹੋਰ ਕਿਹੜੀ ਕਿਹੜੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।