ਚੋਣਪੰਜਾਬ ਮਲੋਟ ਮੰਡੀ ਦਾ ਦੌਰਾ ਕਰਨ ਪਹੁੰਚੇ ਡਾ. ਬਲਜੀਤ ਕੌਰ/ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ/ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ By admin - October 11, 2026 0 2 Facebook Twitter Pinterest WhatsApp ਹਲਕਾ ਮਲੋਟ ਤੋਂ ਵਿਧਾਇਕ ਉੱਥੇ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਮਲੋਟ ਦੀਆਂ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਨੇ ਭਾਰੀ ਮੀਂਹ ਦੇ ਚਲਦਿਆਂ ਮੰਡੀ ਵਿਚ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਡਾ. ਬਲਜੀਤ ਕੌਰ ਨੇ ਕਿ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਜਿਸ ਤਰ੍ਹਾਂ ਦੀ ਵੀ ਮਦਦ ਹੋਵੇਗੀ, ਸਰਕਾਰ ਨਾਲ ਗੱਲਬਾਤ ਕਰ ਕੇ ਕਿਸਾਨਾਂ ਤਕ ਪਹੁੰਚਾਈ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਮੰਡੀ ਵਿਚ ਪਹੁੰਚ ਕੇ ਝੋਨੇ ਦੀ ਪਹਿਲੀ ਬੋਲੀ ਕਰਵਾਈ ਸੀ ਪਰ ਅੱਜ ਤੜਕਸਾਰ ਹੀ ਪਈ ਭਾਰੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੀਆਂ ਖੇਤਾਂ ਵਿੱਚ ਖੜੀਆਂ ਫਸਲਾਂ ਦਾ ਨੁਕਸਾਨ ਕੀਤਾ ਹੈ ਉੱਥੇ ਅਨਾਜ ਮੰਡੀ ਮਲੋਟ ਦੇ ਵਿੱਚ ਪਿਆ ਝੋਨਾ ਵੀ ਬਿਲਕੁਲ ਪਾਣੀ ਦੇ ਵਿੱਚ ਰੁੜ ਚੁੱਕਾ ਹੈ। ਜਿਸ ਦੇ ਚਲਦਿਆਂ ਕੈਬਨਿਟ ਮੰਤਰੀ ਨੇ ਮੁੜ ਮੰਡੀ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਮਦਦ ਦਾ ਭਰੋਸਾ ਦਿੱਤਾ।