ਪੰਜਾਬ ਫਰੀਦਕੋਟ ’ਚ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾਈ/ ਮੰਡੀਆਂ ’ਚ ਭਿੱਜਿਆ ਝੋਨਾ, ਖਰੀਦ ਪ੍ਰਭਾਵਿਤ ਹੋਣ ਦਾ ਖ਼ਦਸ਼ਾ/ ਕਿਸਾਨਾਂ ਨੇ ਪ੍ਰਭਾਵਿਤ ਫਸਲ ਲਈ ਸਰਕਾਰ ਤੋਂ ਮੰਗੀ ਰਾਹਤ By admin - October 11, 2026 0 1 Facebook Twitter Pinterest WhatsApp ਪੰਜਾਬ ਭਰ ਅੰਦਰ ਬੀਤੀ ਰਾਤ ਤੋਂ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਗੱਲ ਜੇਕਰ ਫਰੀਦਕੋਟ ਦੀ ਕੀਤੀ ਜਾਵੇ ਤਾਂ ਇੱਥੇ ਵੀ ਅੱਧੀ ਰਾਤ ਬਾਰਿਸ਼ ਪੈ ਰਹੀ ਹੈ, ਜਿਸ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਮੁਤਾਬਕ ਮੰਡੀਆਂ ਵਿੱਚ ਪਿਆ ਝੋਨਾ ਭਿੱਜਣ ਕਾਰਨ ਖਰੀਦ ਵਿੱਚ ਦੇਰੀ ਹੋ ਸਕਦੀ ਹੈ ਅਤੇ ਨਮੀ ਵਧਣ ਨਾਲ ਫ਼ਸਲ ਦੀ ਖਰੀਦ ਸਰਕਾਰੀ ਮਾਪਦੰਡਾਂ ਅਨੁਸਾਰ ਹੋਣ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਕਟਾਈ ਲਈ ਤਿਆਰ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਡੀਆਂ ਵਿੱਚ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਅਤੇ ਖਰੀਦ ਦੌਰਾਨ ਰਾਹਤ ਦੇਣ ਦੀ ਮੰਗ ਕੀਤੀ ਹੈ।