ਸਰਹਿੰਦ ਨੈਸ਼ਨਲ ਹਾਈਵੇ ’ਤੇ ਦਰਦਨਾਕ ਹਾਦਸਾ/ ਨਾਕੇ ’ਤੇ ਤਾਇਨਾਤ ਹੋਮਗਾਰਡ ਜਵਾਨ ਦੀ ਮੌਤ

0
2

ਸਰਹਿੰਦ ਨੈਸ਼ਨਲ ਹਾਈਵੇ ’ਤੇ ਪਤਾਰਸੀ ਨੇੜੇ ਸਥਿਤ ਮੈਕਡੋਨਲਡ ਰੈਸਟੋਰੈਂਟ ਕੋਲ ਵਾਪਰੇ ਦਰਦਨਾਕ ਹਾਦਸੇ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜਮ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਤੇਜ਼ ਰਫ਼ਤਾਰ ਗੱਡੀ ਨੇ 52 ਸਾਲਾ ਸਲਾਮਦੀਨ ਨਾਮ ਦੇ ਹੋਮ ਗਾਰਡ ਜਵਾਨ ਨੂੰ ਅਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, 9 ਅਤੇ 10 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਥਾਣਾ ਮੂਲੇਪੁਰ ਦੀ ਪੁਲਿਸ ਪਾਰਟੀ ਵੱਲੋਂ ਜੀ.ਟੀ. ਰੋਡ ’ਤੇ ਮੈਕਡੋਨਲਡ ਰੈਸਟੋਰੈਂਟ, ਪਤਾਰਸੀ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਇਸੇ ਦੌਰਾਨ ਰਾਜਪੁਰਾ ਵਾਲੇ ਪਾਸਿਓਂ ਇੱਕ ਮਹਿੰਦਰਾ ਗੱਡੀ ਆ ਰਹੀ ਸੀ। ਨਾਕੇ ’ਤੇ ਤਾਇਨਾਤ ਹੋਮਗਾਰਡ ਜਵਾਨ ਸਲਾਮਦੀਨ ਨੇ ਗੱਡੀ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਗੱਡੀ ਦੇ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਸਲਾਮਦੀਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗਣ ਕਾਰਨ ਸਲਾਮਦੀਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਮੂਲੇਪੁਰ ਵਿਖੇ ਗੱਡੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਹੋਮਗਾਰਡ ਜਵਾਨ ਸਲਾਮਦੀਨ ਨੂੰ ਉਸ ਦੇ ਜੱਦੀ ਪਿੰਡ ਨਲੀਨੀ ਕਲਾਂ ਵਿਖੇ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ। ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here