ਫਰੀਦਕੋਟ ਮੰਡੀ ਦਾ ਮੰਤਰੀ ਕਟਾਰੂਚੱਕ ਵੱਲੋਂ ਦੌਰਾ/ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ/ ਮੰਡੀਆਂ ’ਚੋਂ ਦਾਣਾ-ਦਾਣਾ ਖਰੀਦਣ ਦਾ ਦਿੱਤਾ ਭਰੋਸਾ

0
1

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਫ਼ਰੀਦਕੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਨਿਰਵਿਘਨ ਖ਼ਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੀਜ਼ਨ 2026-27 ਲਈ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਮਿਲਿਆ ਹੈ ਅਤੇ ਹੁਣ ਤੱਕ 1,887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਅਤੇ ਬਾਰਦਾਨੇ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਵੀ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਜਾਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਦਿੱਕਤ ਦੇ ਆਪਣੀ ਫਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here