ਪੰਜਾਬ ਜਗਰਾਓ ’ਚ ਹੈਰੋਇਨ ਤਸਕਰੀ ਦਾ ਪਰਦਾਫਾਸ਼/ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫਤਾਰ/ ਸਪਲਾਈ ਕਰਨ ਆਇਆ ਨੂੰ ਕੀਤਾ ਕਾਬੂ By admin - October 12, 2026 0 2 Facebook Twitter Pinterest WhatsApp ਜਗਰਾਓਂ ਦੇ ਥਾਣਾ ਜੋਧਾਂ ਦੀ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਪੰਜ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਡੀਐੱਸਪੀ ਕਰਨ ਸਿੰਘ ਸੰਧੂ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਦੋ ਵੱਖ-ਵੱਖ ਮਾਮਲਿਆਂ ਵਿੱਚ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਸਪਲਾਈ ਕੀਤੇ ਜਾਣ ਵਾਲੇ ਸਥਾਨ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਜੋਧਾਂ ਦੀ ਐੱਸਐੱਚਓ ਕਿਰਨਦੀਪ ਕੌਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜੋਧਾਂ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਦੇਣ ਲਈ ਆਏ ਹੋਏ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪਹਿਲੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਅਤੇ ਦੂਜੇ ਮਾਮਲੇ ਵਿੱਚ ਦੋ ਵਿਅਕਤੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਇੱਕ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।