ਚੋਣਪੰਜਾਬ ਆਪ ਆਗੂ ਬਲਤੇਜ ਪੰਨੂ ਦਾ ਅਕਾਲੀ ਦਲ ’ਤੇ ਵੱਡਾ ਹਮਲਾ/ ਪੰਜਾਬ ਬਚਾਓ ਮੁਹਿੰਮ ਰਾਹੀਂ ਗੁਮਰਾਹ ਕਰਨ ਦੇ ਇਲਜ਼ਾਮ/ ਖੇਤੀ ਕਾਨੂੰਨ ਤੇ ਬੇਅਦਬੀ ਮਾਮਲੇ ਦੇ ਹਵਾਲੇ ਨਾਲ ਚੁੱਕੇ ਸਵਾਲ By admin - October 13, 2026 0 4 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਰੇਤ ਮਾਫੀਆ ਦੇ ਫੈਲਾਅ ਦੀ ਸ਼ੁਰੂਆਤ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈ ਸੀ। ਬਲਤੇਜ ਪੰਨੂ ਨੇ ਤਿੰਨ ਖੇਤੀ ਕਾਨੂੰਨਾਂ, 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਮਾਮਲਿਆਂ ਦਾ ਹਵਾਲਾ ਦਿੰਦਿਆਂ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੀ ਭੂਮਿਕਾ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਪੁਰਾਣੇ ਸਟੈਂਡ ਤੋਂ ਮੁੱਕਰਦਾ ਰਿਹਾ ਹੈ ਅਤੇ ਹੁਣ ‘ਪੰਜਾਬ ਬਚਾਓ’ ਮੁਹਿੰਮ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ੇ, ਗੈਂਗਸਟਰਵਾਦ ਤੇ ਰੇਤ ਮਾਫੀਆਂ ਸਮੇਤ ਜਿੰਨੇ ਵੀ ਮਾਫੀਏ ਹਨ, ਉਹ ਸਾਰੇ ਅਕਾਲੀ ਦਲ ਤੇ ਭਾਜਪਾ ਦੀ 2007 ਤੋਂ 2017 ਤਕ ਦੀ ਸਰਕਾਰ ਸਮੇਂ ਆਏ ਸਨ। ਬਲਤੇਜ ਪੰਨੂ ਨੇ ਤਿੰਨ ਖੇਤੀ ਕਾਨੂੰਨਾਂ, 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਮਾਮਲਿਆਂ ਦਾ ਹਵਾਲਾ ਦਿੰਦਿਆਂ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਆਪਣੇ ਪੁਰਾਣੇ ਸਟੈਂਡ ਤੋਂ ਮੁੱਕਰਦਾ ਰਿਹਾ ਹੈ ਅਤੇ ਹੁਣ ‘ਪੰਜਾਬ ਬਚਾਓ’ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਦੇ ਲੋਕ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ 2007 ਤੋਂ 2017 ਦੌਰਾਨ ਪੰਜਾਬ ਅੰਦਰ ਚਿੱਟਾ ਆਇਆ ਸੀ। ਇਸੇ ਸਮੇਂ ਦੌਰਾਨ ਹੀ ਰੇਤ ਮਾਫੀ, ਗੈਂਗਸਟਰਵਾਦ ਦੇ ਹੋਰ ਅਨੇਕਾਂ ਮਾਫੀਆਂ ਦੀ ਆਮਦ ਹੋਈ ਸੀ। ਤਿੰਨ ਖੇਤੀ ਕਾਨੂੰਨਾਂ ਬਾਰੇ ਬਾਦਲ ਪਰਿਵਾਰ ਦੀਆਂ ਵੀਡੀਓ ਜਾਰੀ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਬਾਦਲ ਪਰਿਵਾਰ ਪਹਿਲਾਂ ਕਾਨੂੰਨ ਦੇ ਹੱਕ ਵਿਚ ਡੱਟ ਕੇ ਖੜ ਗਿਆ ਸੀ ਅਤੇ ਬਾਦ ਵਿਚ ਕਿਸਾਨਾਂ ਵੱਲੋਂ ਲੜੇ ਤਕੜੇ ਸੰਘਰਸ਼ ਤੋਂ ਬਾਅਦ ਇਨ੍ਹਾਂ ਨੇ ਆਪਣਾ ਸਟੈਂਡ ਬਦਲ ਲਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਦ ਵਾਪਰੀਆਂ ਸਾਰੀਆਂ ਘਟਨਾਵਾਂ ਨੂੰ ਮੰਨ ਲਿਆ ਸੀ ਅਤੇ ਬਾਅਦ ਵਿਚ ਬਾਹਰ ਆ ਕੇ ਮੁੱਕਰ ਗਏ ਸੀ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕੈਟ ਵਾਕ ਕਰ ਕੇ ਪੰਜਾਬ ਬਚਾਉਣ ਦੇ ਡਰਾਮੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਪਿਛਲੀਆਂ ਗਤੀਵਿਧੀਆਂ ਤੋਂ ਸਾਫ ਸਾਬਤ ਹੁੰਦਾ ਹੈ ਕਿ ਇਹ ਨਾ ਕਦੇ ਪੰਜਾਬ ਦੇ ਹੋਏ ਹਨ ਅਤੇ ਨਾ ਹੀ ਸਿੱਖਾਂ ਦੇ ਹੋਏ ਨੇ, ਕਿਉਂਕਿ ਇਹ ਵਾਰ ਵਾਰ ਪੰਜਾਬ ਤੇ ਸਿੱਖਾਂ ਨਾਲ ਧੋਖਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਉਤੇ ਕਾਬਜ ਹੋ ਕੇ ਸਿੱਖਾਂ ਦਾ ਕੀਤਾ ਨੁਕਸਾਨ ਕਿਸੇ ਤੋਂ ਲੁੱਕਿਆ ਛੁਪਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਵਾਪਰੇ ਘਟਨਾਕ੍ਰਮ ਬਾਰੇ ਵੀ ਹਰਸਿਮਰਤ ਕੌਰ ਬਾਦਲ, ਬਿਕਰਮ ਮਜੀਠੀਆ ਤੇ ਬਾਕੀ ਆਗੂ ਖਾਮੋਸ਼ ਨੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਮੁੜ ਭਾਜਪਾ ਨਾਲ ਗਠਜੋੜ ਕਰਨ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਤਿੰਨ ਖੇਤੀ ਕਾਨੂੰਨਾਂ ਵੇਲੇ ਲਏ ਗਏ ਸਟੈਂਡ ਨੂੰ ਨਹੀਂ ਭੁੱਲੇ। ਲੋਕਾਂ ਨੂੰ 2015 ਦੀਆਂ ਬੇਅਦਬੀਆਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਵਾਪਰੇ ਘਟਨਾਕ੍ਰਮ ਵੀ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਬੰਦੀ ਸਿੰਘਾਂ ਬਾਰੇ ਵੀ ਕੀ ਸਟੈਂਡ ਰਿਹਾ ਹੈ, ਇਸ ਦੇ ਸਬੂਤ ਵੀ ਜਨਤਾ ਦੇ ਸਾਹਮਣੇ ਹਨ, ਇਸ ਲਈ ਅਕਾਲੀ ਦਲ ਹੁਣ ਪੰਜਾਬ ਬਚਾਓ ਦੇ ਨਾਮ ਉਤੇ ਪੰਜਾਬ ਦੇ ਲੋਕਾਂ ਨੂੰ ਭਰਮਾ ਨਹੀਂ ਸਕੇਗਾ।