ਚੋਣਪੰਜਾਬ ਅੰਮ੍ਰਿਤਸਰ ਦੱਖਣੀ ਵਾਸੀਆਂ ਨੂੰ ਵਿਧਾਇਕ ਨਿੱਜਰ ਦਾ ਤੋਹਫਾ/ ਬਾਕਸਡ ਕ੍ਰਿਕੇਟ ਤੇ ਫੁੱਟਬਾਲ ਸਟੇਡੀਅਮ ਦਾ ਕੀਤਾ ਉਦਘਾਟਨ/ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਅਹਿਮ ਉਪਰਾਲਾ By admin - October 13, 2026 0 3 Facebook Twitter Pinterest WhatsApp ਅੰਮ੍ਰਿਤਸਰ ਦੱਖਣੀ ਦੇ ਪਿੰਡ ਦਬੁਰਜੀ ਵਿਖੇ ਖੇਡ ਸਹੂਲਤਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਰੰਗਲਾ ਪੰਜਾਬ ਵਿਕਾਸ ਯੋਜਨਾ ਦੇ ਫੰਡਾਂ ਨਾਲ ਤਿਆਰ ਕੀਤੇ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਨਿੱਝਰ ਨੇ ਕਿਹਾ ਕਿ ਖੇਡ ਸਹੂਲਤਾਂ ਦੀ ਉਪਲਬਧਤਾ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਪਿੰਡ ਵਾਸੀਆਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡ ਸਹੂਲਤਾਂ ਲਈ ਜਗ੍ਹਾ ਉਪਲਬਧ ਕਰਵਾਉਣਾ ਅਤੇ ਸਾਂਝੇ ਸ਼ਮਸ਼ਾਨਘਾਟ ਦੀ ਸੋਚ ਨੂੰ ਤਰਜੀਹ ਦੇਣਾ ਪਿੰਡ ਦੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਸਟੇਡੀਅਮ ਇਲਾਕੇ ਦੇ ਉਭਰਦੇ ਖਿਡਾਰੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਪਿੰਡ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗਾ। ਆਪਣੇ ਸੰਬੋਧਨ ਵਿਡ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਲਈ ਢੁਕਵਾਂ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਦੇ ਹਨ। ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਸਥਾਪਨਾ ਪਿੱਛੇ ਪਿੰਡ ਦਬੁਰਜੀ ਦੇ ਵਸਨੀਕਾਂ ਦੀ ਸਾਂਝੀਵਾਲਤਾ ਦੀ ਭਾਵਨਾ ਵੀ ਪ੍ਰੇਰਣਾਦਾਇਕ ਹੈ। ਇਸ ਮੌਕੇ ਅੰਮ੍ਰਿਤਸਰ ਦੱਖਣੀ ਕ੍ਰਿਕਟ ਲੀਗ ਦੀ ਜਰਸੀ ਵੀ ਜਾਰੀ ਕੀਤੀ ਗਈ। ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਪਹਿਲੇ ਟੂਰਨਾਮੈਂਟ ਦੀ ਸ਼ੁਰੂਆਤ ਕਰਨ ਦੀ ਯੋਜਨਾ ਹੈ, ਜਿਸ ਨਾਲ ਇਲਾਕੇ ਦੇ ਕ੍ਰਿਕਟ ਪ੍ਰੇਮੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਇਸ ਸਟੇਡੀਅਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਦੇਣਾ ਅਤੇ ਅੰਮ੍ਰਿਤਸਰ ਦੱਖਣੀ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨਾ ਹੈ।