ਜਲੰਧਰ ਛਾਉਣੀ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਘਟਨਾ ਸਦਰ ਬਾਜ਼ਾਰ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਐਕਟਿਵਾ ਸਵਾਰ ਲੁਟੇਰੇ ਇਕ ਔਰਤ ਦੀ ਚੈਨ ਝਪਟ ਕੇ ਫਰਾਰ ਹੋ ਗਏ। ਇੱਕ ਹਫ਼ਤੇ ਦੇ ਅੰਦਰ ਲੁੱਟ-ਖੋਹ ਦੀ ਇਹ ਦੂਜੀ ਵਾਰਦਾਤ ਹੈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਐਕਟਿਵਾ ਸਵਾਰ ਦੋ ਬਦਮਾਸ਼ ਇੱਕ ਔਰਤ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਦੋ ਮੁਲਜ਼ਮ ਐਕਟਿਵਾ ’ਤੇ ਆਉਂਦੇ ਅਤੇ ਔਰਤ ਦੀ ਚੇਨ ਖੋਹ ਕੇ ਭੱਜਦੇ ਦਿਖਾਈ ਦੇ ਰਹੇ ਹਨ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਪੁਲਿਸ ਤੋਂ ਗਸ਼ਤ ਵਧਾਉਣ ਅਤੇ ਮੁੱਖ ਸੜਕਾਂ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਮੰਗ ਕੀਤੀ ਹੈ। ਕੈਂਟ ਥਾਣੇ ਦੀ ਇੰਚਾਰਜ ਰਾਜਵੰਤ ਕੌਰ ਮੁਤਾਬਕ ਪੁਲਿਸ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਛੇਤੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕੇ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।

0
1

ਜ਼ੀਰਕਪੁਰ ਦੇ ਬਲਟਾਣਾ ਸਥਿਤ ਵਧਾਵਾ ਨਗਰ ਨੇੜੇ ਇੱਕ ਔਰਤ ਦੀ ਚੇਨ ਖੋਹ ਕੇ ਭੱਜ ਰਹੇ ਕਥਿਤ ਸਨੈਚਰ ਨੂੰ ਲੋਕਾਂ ਨੇ ਕਾਬੂ ਕਰ ਲਿਆ। ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੀ ਕੁੱਟਮਾਰ ਕੀਤੀ ਅਤੇ ਔਰਤ ਦੀ ਚੇਨ ਵੀ ਬਰਾਮਦ ਕਰ ਲਈ। ਬਾਅਦ ਵਿੱਚ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜ਼ੀਰਕਪੁਰ ਵਿੱਚ ਵਧਦੀਆਂ ਸਨੈਚਿੰਗ ਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਜਨਤਕ ਸੁਰੱਖਿਆ ਅਤੇ ਪੁਲਿਸ ਗਸ਼ਤ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਜ਼ੀਰਕਪੁਰ-ਸ਼ਿਮਲਾ ਹਾਈਵੇਅ ’ਤੇ ਬਲਟਾਣਾ ਦੇ ਵਧਾਵਾ ਨਗਰ ਨੇੜੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਔਰਤ ਦੇ ਗਲੇ ਵਿੱਚੋਂ ਚੇਨ ਖੋਹ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਲੋਕਾਂ ਵੱਲੋਂ ਮੁਲਜ਼ਮ ਦੀ ਕੁੱਟਮਾਰ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਔਰਤ ਦੀ ਖੋਹੀ ਗਈ ਚੇਨ ਵੀ ਬਰਾਮਦ ਕਰ ਲਈ ਗਈ। ਬਾਅਦ ਵਿੱਚ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੋਕਾਂ ਨੂੰ ਕਥਿਤ ਮੁਲਜ਼ਮ ਦੀ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਉੱਧਰ, ਜ਼ੀਰਕਪੁਰ ਵਿੱਚ ਸਨੈਚਿੰਗ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਖ਼ਾਸ ਕਰਕੇ ਔਰਤਾਂ ਦੀ ਸੁਰੱਖਿਆ ਅਤੇ ਪੁਲਿਸ ਦੀ ਗਸ਼ਤ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਫਿਲਹਾਲ, ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਮਾਮਲੇ ਸਬੰਧੀ ਪੁਲਿਸ ਦੀ ਅਗਲੀ ਕਾਰਵਾਈ ਤੇ ਹੋਰ ਤੱਥਾਂ ਦੀ ਪੁਸ਼ਟੀ ਹੋਣੀ ਬਾਕੀ ਹੈ।

LEAVE A REPLY

Please enter your comment!
Please enter your name here