ਪਰਮਿੰਦਰ ਝੋਟਾ ’ਤੇ ਗੋਲੀਬਾਰੀ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਚਰਨਜੀਤ ਚੰਨੀ/ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾਉਣ ਦੇ ਲਗਾਏ ਦੋਸ਼

0
2

 

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸਵਰਗੀ ਕ੍ਰਿਸ਼ਨਾ ਤਲਵਾੜ ਦੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਗੋਲੀਬਾਰੀ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾ ਰਹੀ ਹੈ। ਇਸ ਦੇ ਨਾਲ ਹੀ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਨਾਲ ਜੁੜੀ ਈਡੀ ਜਾਂਚ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਜਾਂਚ ਦੌਰਾਨ ਕਈ ਮਾਮਲੇ ਸਾਹਮਣੇ ਆਉਣਗੇ।
ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਹੋਰ ਆਗੂ ਸਵਰਗੀ ਕ੍ਰਿਸ਼ਨਾ ਤਲਵਾੜ ਦੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਆਏ ਸਨ। ਇਸ ਮੌਕੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਅੰਤਿਮ ਸੰਸਕਾਰ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਪਰਮਿੰਦਰ ਸਿੰਘ ਝੋਟਾ ’ਤੇ ਹੋਈ ਗੋਲੀਬਾਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਨਾਲ ਜੁੜੀ ਈਡੀ ਜਾਂਚ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ।
ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਇਸ ਸਮੱਸਿਆ ਖ਼ਿਲਾਫ਼ ਲੜਨ ਵਾਲੇ ਵਿਅਕਤੀ ’ਤੇ ਗੋਲੀਬਾਰੀ ਹੋਣਾ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ’ਤੇ ਹਮਲੇ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਦੇ ਦਾਅਵਿਆਂ ਅਤੇ ਜ਼ਮੀਨੀ ਪੱਧਰ ’ਤੇ ਸਾਹਮਣੇ ਆ ਰਹੀਆਂ ਘਟਨਾਵਾਂ ਵਿਚਕਾਰ ਫ਼ਰਕ ਦਿਖਾਈ ਦਿੰਦਾ ਹੈ। ਚੰਨੀ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਜਿਹੇ ਅਨਸਰਾਂ ਨੂੰ ਖੁੱਲ੍ਹ ਮਿਲ ਰਹੀ ਹੈ ਅਤੇ ਸਰਕਾਰ ਪੰਜਾਬ ਨੂੰ ਉਨ੍ਹਾਂ ਦੇ ਹਵਾਲੇ ਕਰ ਰਹੀ ਹੈ।

LEAVE A REPLY

Please enter your comment!
Please enter your name here