ਪੰਜਾਬ ਅਜਨਾਲਾ ’ਚ ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ/ 17 ਸਾਲਾ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ/ ਪਰਿਵਾਰ ਦੇ ਹੱਕ ਡਟੀਆ ਜਥੇਬੰਦੀਆਂ, ਪੁਲਿਸ ਕਰ ਰਹੀ ਜਾਂਚ By admin - October 15, 2026 0 1 Facebook Twitter Pinterest WhatsApp ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਸੁਲਤਾਨ ਮਾਹਲ ਵਿੱਚ ਮਹਿਜ਼ 16 ਤੋਂ 17 ਸਾਲ ਦੇ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਹੋਈ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉੱਧਰ, ਮਾਮਲੇ ਦੀ ਜਾਣਕਾਰੀ ਮਿਲਣ ’ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਿੰਡ ਪਹੁੰਚੇ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਜ਼ਾਹਰ ਕੀਤੀ। ਤਸਵੀਰਾਂ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਸੁਲਤਾਨ ਮਾਹਲ ਦੀਆਂ ਹਨ, ਜਿੱਥੇ ਇੱਕ ਨੌਜਵਾਨ ਦੀ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ ਮਹਿਜ਼ 16 ਤੋਂ 17 ਸਾਲ ਦੇ ਕਰੀਬ ਸੀ। ਪਰਿਵਾਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਓਵਰਡੋਜ਼ ਹੋਈ, ਜਿਸ ਕਾਰਨ ਨੌਜਵਾਨ ਦੀ ਜਾਨ ਚਲੀ ਗਈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਘਟਨਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਿੰਡ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਪੰਜਾਬ ਵਿੱਚ ਨੌਜਵਾਨਾਂ ਤੱਕ ਨਸ਼ਿਆਂ ਦੀ ਪਹੁੰਚ ਅਤੇ ਨਸ਼ਿਆਂ ਕਾਰਨ ਹੋ ਰਹੇ ਨੁਕਸਾਨ ਨੂੰ ਲੈ ਕੇ ਚਿੰਤਾ ਪ੍ਰਗਟਾਈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਂਦੇ ਹਨ।