ਲੁਧਿਆਣਾ ’ਚ ਬੰਦ ਦੌਰਾਨ ਵੱਡਾ ਹਾਦਸਾ/ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ/ ਬੈਨਰ ਉਤਾਰਦੇ ਸਮੇਂ ਲੱਗਿਆ ਕਰੰਟ

0
1

ਲੁਧਿਆਣਾ ਦੇ ਸ਼ੇਰਪੁਰ ਚੌਕ ਵਿਖੇ ਧਰਨਾ ਪ੍ਰਦਰਸ਼ਨ ਦੌਰਾਨ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਬੈਨਰ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੈਨਰ ਉਤਾਰਦੇ ਸਮੇਂ ਜਸਦੀਪ ਸਿੰਘ ਦੇ ਹੱਥ ਵਿੱਚ ਫੜੀ ਲੋਹੇ ਦੀ ਰਾਡ ਉੱਪਰੋਂ ਲੰਘ ਰਹੀ 11 ਹਜ਼ਾਰ ਵੋਲਟ ਦੀ ਹਾਈ-ਟੈਂਸ਼ਨ ਬਿਜਲੀ ਦੀ ਤਾਰ ਨਾਲ ਛੂਹ ਗਈ। ਇਸ ਕਾਰਨ ਉਸ ਨੂੰ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਿਆ ਅਤੇ ਉਸ ਦੀ ਮੌਤ ਹੋ ਗਈ।
ਮੌਕੇ ਮੌਜੂਦ ਲੋਕਾਂ ਅਤੇ ਪਰਿਵਾਰ ਨੇ ਬਿਜਲੀ ਵਿਭਾਗ ਦੀ ਲਾਪਰਵਾਹੀ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਧਿਆਨ ਰੱਖਣਾ ਚਾਹੀਦਾ ਸੀ ਕਿ ਹਾਈ-ਟੈਂਸ਼ਨ ਤਾਰਾਂ ਦੇ ਨੇੜੇ ਵਸਤੂਆਂ ਨਾ ਰੱਖੀਆਂ ਜਾਣ ਜਿਸ ਨਾਲ ਮੌਤ ਹੋ ਸਕਦੀ ਹੈ। ਗੁੱਸੇ ਵਿੱਚ ਆਏ ਲੋਕਾਂ ਅਤੇ ਮ੍ਰਿਤਕ ਦੇ ਦੋਸਤਾਂ ਨੇ ਇਸ ਘਟਨਾ ਲਈ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਦੀਪ ਮੁੰਡੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਸਦੀਪ ਅੱਜ ਚਲਾ ਗਿਆ ਹੈ, ਕੱਲ੍ਹ ਕੋਈ ਹੋਰ ਵੀ ਜਾ ਸਕਦਾ ਹੈ।

 

LEAVE A REPLY

Please enter your comment!
Please enter your name here