ਚੋਣਪੰਜਾਬ ਜੀ.ਐੱਸ.ਟੀ ਚੋਰੀ ਖਿਲਾਫ਼ ਪੰਜਾਬ ਸਰਕਾਰ ਵੱਡਾ ਐਕਸ਼ਨ/ 425 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਕੀਤਾ ਪਰਦਾਫਾਸ਼/ ਆਬਕਾਰੀ ਤੇ ਕਰ ਮੰਤਰੀ ਹਰਪਾਲ ਚੀਮਾ ਨੇ ਕੀਤਾ ਖ਼ੁਲਾਸਾ By admin - October 15, 2026 0 4 Facebook Twitter Pinterest WhatsApp ਪੰਜਾਬ ਵਿੱਚ ਜੀਐੱਸਟੀ ਚੋਰੀ ਦੇ ਮਾਮਲੇ ਵਿੱਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਦਾ ਦਾਅਵਾ ਕੀਤਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਹੈ ਕਿ ਜੀਐੱਸਟੀ ਵਿਭਾਗ ਵੱਲੋਂ ਲਗਭਗ 425 ਕਰੋੜ ਰੁਪਏ ਦੀ ਕਥਿਤ ਟੈਕਸ ਚੋਰੀ ਦਾ ਮਾਮਲਾ ਫੜਿਆ ਗਿਆ ਹੈ। ਮੰਤਰੀ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕੀਤੀ ਗਈ ਜਾਂਚ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ। ਇੱਕ ਟਰਾਂਸਪੋਰਟ ਕੰਪਨੀ ਦੇ ਲਗਭਗ 2,450 ਕਰੋੜ ਰੁਪਏ ਦੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਸੀ, ਜਿਸ ਦੌਰਾਨ ਟੈਕਸ ਚੋਰੀ ਦਾ ਖੁਲਾਸਾ ਹੋਇਆ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ 62 ਫਰਮਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਪੰਜਾਬ ਦੀਆਂ ਕਰੀਬ 25 ਫਰਮਾਂ ਵੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।