ਪੰਜਾਬ ਫਤਹਿਗੜ੍ਹ ’ਚ ਨੌਜਵਾਨ ’ਤੇ ਕਿਰਪਾਨਾਂ ਨਾਲ ਹਮਲਾ/ ਨਸ਼ਾ ਵੇਚਣ ਤੋਂ ਰੋਕਣ ’ਤੇ ਹਮਲੇ ਦਾ ਇਲਜ਼ਾਮ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - October 16, 2026 0 2 Facebook Twitter Pinterest WhatsApp ਫਤਿਹਗੜ੍ਹ ਸਾਹਿਬ ਵਿੱਚ ਨਸ਼ਾ ਤਸਕਰਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਡੇਰਾ ਮੀਰ ਮੀਰਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ’ਤੇ ਸਰਹਿੰਦ ਦੇ ਪਰਲ ਐਨਕਲੇਵ ਨੇੜੇ ਹਮਲਾ ਕੀਤਾ ਗਿਆ। ਹਮਲੇ ਵਿੱਚ ਲਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਮੰਗੀ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਡੇਰਾ ਮੀਰ ਮੀਰਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ’ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਲਖਵਿੰਦਰ ਸਿੰਘ ਮੁਤਾਬਕ ਉਸ ਉਤੇ ਸਰਹਿੰਦ ਪਰਲ ਐਨਕਲੇਵ ਦੇ ਨਜ਼ਦੀਕ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਲਖਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਡੇਰਾ ਮੀਰ ਮੀਰਾ ਤੋਂ ਪਰਲ ਕਲੋਨੀ ਦੇ ਪਿੱਛੇ ਸਥਿਤ ਦੁਕਾਨਾਂ ਨੇੜੇ ਆਪਣੇ ਪਿੰਡ ਦੇ ਵਿਅਕਤੀ ਅਮਨਦੀਪ ਸਿੰਘ ਨਾਲ ਖੜ੍ਹਾ ਗੱਲਬਾਤ ਕਰ ਰਿਹਾ ਸੀ। ਇਸੇ ਦੌਰਾਨ ਇੱਕ ਵਿਅਕਤੀ ਕਿਸੇ ਨੂੰ ਨਸ਼ੇ ਫੜਾ ਰਿਹਾ ਸੀ। ਜਦੋਂ ਲਖਵਿੰਦਰ ਸਿੰਘ ਨੇ ਉਸ ਨੂੰ ਨਸ਼ਾ ਵੇਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ਉੱਤੇ ਕਿਰਪਾਨਾਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਇਸ ਝਗੜੇ ਵਿੱਚ ਇੱਕ ਮਹਿਲਾ, ਉਸ ਦਾ ਬੇਟਾ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੂੰ ਅਧਿਕਾਰਤ ਸ਼ਿਕਾਇਤ ਦੇ ਦਿੱਤੀ ਗਈ ਹੈ। ਇਸ ਦੌਰਾਨ, ਸਿਵਲ ਹਸਪਤਾਲ ਵਿਖੇ ਲਖਵਿੰਦਰ ਸਿੰਘ ਦਾ ਹਾਲ-ਚਾਲ ਜਾਣਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਵੱਲੋਂ ਧਮਕੀ ਦਿੱਤੀ ਗਈ ਕਿ ਜਿਵੇਂ ਪਹਿਲਾਂ ਪਰਮਿੰਦਰ ਸਿੰਘ ਝੋਟੇ ਦਾ ਕਤਲ ਕੀਤਾ ਗਿਆ ਸੀ, ਉਸੇ ਤਰ੍ਹਾਂ ਹੁਣ ਅਗਲਾ ਨਿਸ਼ਾਨਾ ਬਣਾਇਆ ਜਾਵੇਗਾ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।