ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ/ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਰਵਾਈ ਸ਼ੁਰੂਆਤ/ ਆਲੇ-ਦੁਆਲੇ ਦਾ ਕੀਤਾ ਜਾਵੇਗਾ ਸੁੰਦਰੀਕਰਨ

0
1

 

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿਗੁਰਦੁਆਰਾ ਸਾਹਿਬ ਦੇ ਬਾਹਰੀ ਚੌਗਿਰਦੇ ਦੇ ਸੁੰਦਰੀਕਰਨ ਦਾ ਕੰਮ ਪ੍ਰੀਤ ਕੰਬਾਈਨ ਵਾਲਿਆਂ ਨੂੰ ਸੌਂਪਿਆਂ ਗਿਆ ਹੈ, ਜਿਸ ਨੂੰ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਬਾਕੀ ਕੰਮ ਪੜਾਅਵਾਰ ਪੂਰੇ ਕੀਤੇ ਜਾਣਗੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਬੇਹੱਦ ਪਵਿੱਤਰ ਅਤੇ ਇਤਿਹਾਸਕ ਅਸਥਾਨ ਹੈ। ਇਸ ਪਵਿੱਤਰ ਧਰਤੀ ਦੇ ਆਲੇ-ਦੁਆਲੇ ਸੁੰਦਰੀਕਰਨ ਕਰਵਾਉਣ ਦੀ ਸੇਵਾ ਪਰਮਾਤਮਾ ਵੱਲੋਂ ਬਖਸ਼ੀ ਗਈ ਹੈ, ਜਿਸ ਨੂੰ ਪੂਰੀ ਸ਼ਰਧਾ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕਾਰਜ ਤਹਿਤ ਸਭ ਤੋਂ ਪਹਿਲਾਂ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਬਾਹਰੀ ਚੌਗਿਰਦੇ ਵਿੱਚ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ ਹੈ ਜੋ ਕਿ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਪੂਰਾ ਕਰ ਲਿੱਤਾ ਜਾਵੇਗਾ। ਇਸ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਕੰਮ ਵੀ ਮੁਕੰਮਲ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸੁੰਦਰੀਕਰਨ ਦੇ ਕਾਰਜ ਨੂੰ ਅੱਗੇ ਵਧਾਇਆ ਜਾਵੇਗਾ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਖ਼ਾਸ ਕਰਕੇ ਸ਼ਹੀਦੀ ਜੋੜ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਧਰਤੀ ’ਤੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦੇ ਹਨ। ਅਜਿਹੇ ਵਿੱਚ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਦਾ ਕੰਮ ਸੰਗਤ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here