ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ’ਚ ਝਗੜੇ ਦੌਰਾਨ ਮੌਤ/ ਇਕ ਦੀ ਮੌਤ, ਦੋ ਜ਼ਖਮੀ, ਪੁਲਿਸ ਕਰ ਰਹੀ ਜਾਂਚ/ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ

0
1

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਾੜੀ ਪੰਨੂਆਂ ਵਿੱਚ ਮਾਮੂਲੀ ਝਗੜੇ ਦੌਰਾਨ ਇੱਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਭਾਮ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਮੁਤਾਬਕ, ਉਹ ਘਰ ਦੇ ਬਾਹਰ ਖੜੇ ਸਨ, ਜਦੋਂ ਕੁਝ ਨੌਜਵਾਨ ਮੋਟਰ ਸਾਈਕਲ ਤੇਜ਼ ਭਜਾ ਕੇ ਲੰਘ ਰਹੇ ਸਨ।
ਉਨ੍ਹਾਂ ਨੂੰ ਮੋਟਰ ਸਾਈਕਲ ਹੌਲੀ ਚਲਾਉਣ ਲਈ ਕਹਿਣ ’ਤੇ ਝਗੜਾ ਹੋ ਗਿਆ, ਜਿਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਹਾਲਾਂਕਿ, ਮ੍ਰਿਤਕ ਦੇ ਭਰਾ ਨੇ ਝਗੜੇ ਦੀ ਵਜ੍ਹਾ ਮੋਬਾਈਲ ਫ਼ੋਨ ਨੂੰ ਲੈ ਕੇ ਹੋਇਆ ਵਿਵਾਦ ਦੱਸੀ ਹੈ। ਜ਼ਖ਼ਮੀਆਂ ਨੇ ਹਮਲਾਵਰਾਂ ’ਤੇ ਨਸ਼ਾ ਕਰਨ ਅਤੇ ਨਸ਼ਾ ਵੇਚਣ ਦੇ ਦੋਸ਼ ਵੀ ਲਗਾਏ ਹਨ।  ਮੌਕੇ ’ਤੇ ਪਹੁੰਚੇ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here