ਪੰਜਾਬ ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਚੱਲੀਆਂ ਗੋਲੀਆਂ/ ਮੋਟਰ ਸਾਇਕਲ ਸਵਾਰਾਂ ਨੇ ਕੀਤੀ ਫਾਇਰਿੰਗ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - October 16, 2026 0 1 Facebook Twitter Pinterest WhatsApp ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ’ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ’ਤੇ ਆਏ ਨੌਜਵਾਨਾਂ ਨੇ ਟੋਲ ਪਲਾਜ਼ਾ ਦੇ ਕੈਬਿਨ ਨੂੰ ਨਿਸ਼ਾਨਾ ਬਣਾਇਆ। ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਮਾਮਲਾ ਠੇਕੇ ਨੂੰ ਲੈ ਕੇ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੈ। ਜਾਣਕਾਰੀ ਮੁਤਾਬਕ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਟੋਲ ਪਲਾਜ਼ਾ ਦੇ ਕੈਬਿਨ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਦੀ ਇਹ ਪੂਰੀ ਘਟਨਾ ਟੋਲ ਪਲਾਜ਼ਾ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਹਾਲਾਂਕਿ ਗੋਲੀਬਾਰੀ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਡੀਐਸਪੀ ਜੰਡਿਆਲਾ ਵੱਲੋਂ ਦੱਸਿਆ ਗਿਆ ਕਿ ਤਿੰਨ ਅਣਪਛਾਤੇ ਨੌਜਵਾਨਾਂ ਨੇ ਮੋਟਰਸਾਈਕਲ ’ਤੇ ਆ ਕੇ ਟੋਲ ਪਲਾਜ਼ਾ ਦੇ ਕੈਬਿਨ ’ਤੇ ਫਾਇਰਿੰਗ ਕੀਤੀ। ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਕਿਸੇ ਠੇਕੇ ਨੂੰ ਲੈ ਕੇ ਚੱਲ ਰਹੀ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਡੀਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ’ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।