ਪੰਜਾਬ ਮਾਨਸਾ ਪਹੁੰਚੀ ਹਰਸਿਮਰਤ ਬਾਦਲ ਨੇ ਘੇਰੀ ਸਰਕਾਰ/ ਝੋਟੇ ਦੇ ਕਤਲ ਲਈ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ/ ਮੁੱਖ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ By admin - October 16, 2026 0 1 Facebook Twitter Pinterest WhatsApp ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ’ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਚਿੰਤਾਜਨਕ ਹਨ। ਮੈਡੀਕਲ ਸਟੋਰ ਮਾਲਕ ਸਮਨੀ ਕੁਮਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਚੁੱਕਿਆ ਕਿ ਕੇਸ ਦਰਜ ਹੋਣ ਦੇ ਬਾਵਜੂਦ ਉਸ ਨੂੰ ਦੋ ਹਥਿਆਰਾਂ ਦੇ ਲਾਇਸੈਂਸ ਕਿਵੇਂ ਮਿਲੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਸਰਕਾਰ ਦੀ ਅਣਗਹਿਲੀ ਜ਼ਿੰਮੇਵਾਰ ਹੈ, ਇਸ ਲਈ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ।