ਪੰਜਾਬ ਗੁਰਦਾਸਪੁਰ ਕਿੰਨਰਾਂ ਦੇ ਦੋ ਧੜਿਆਂ ਵਿਚਾਲੇ ਝਗੜਾ/ ਵਧਾਈ ਨੂੰ ਲੈ ਕੇ ਦੋਵੇਂ ਧਿਰਾਂ ਵਿਚਾਲੇ ਖੂਨੀ ਝੜਪ/ ਦੋਵੇਂ ਧਿਰਾਂ ਦੇ 7 ਲੋਕ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - October 16, 2026 0 3 Facebook Twitter Pinterest WhatsApp ਗੁਰਦਾਸਪੁਰ ਵਿੱਚ ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਵਿਸ਼ਾਲ ਮੈਗਾ ਮਾਰਟ ਨੇੜੇ ਇੱਕ ਘਰ ਵਿੱਚ ਹੋਈ ਇਸ ਖੂਨੀ ਝੜਪ ਦੌਰਾਨ ਦੋਵਾਂ ਧਿਰਾਂ ਦੇ ਸੱਤ ਕਿੰਨਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਝਗੜੇ ਤੋਂ ਬਾਅਦ ਦੋਵੇਂ ਧਿਰਾਂ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾ ਰਹੀਆਂ ਹਨ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਐੱਸਐੱਸਪੀ ਗੁਰਦਾਸਪੁਰ ਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉੱਧਰ, ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦੀ ਐੱਮਐੱਲਆਰ ਰਿਪੋਰਟ ਸਿਟੀ ਪੁਲਿਸ ਥਾਣੇ ਭੇਜ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਵੀ ਜਾਂਚ ਲਈ ਹਸਪਤਾਲ ਪਹੁੰਚੇ, ਪਰ ਉਨ੍ਹਾਂ ਨੇ ਕੈਮਰੇ ਸਾਹਮਣੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਝਗੜੇ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।