ਗੁਰਦਾਸਪੁਰ ਵਾਸੀ ਸਖਸ਼ ਦੀ ਲਾਸ਼ ਪਾਕਿਸਤਾਨ ਤੋਂ ਬਰਾਮਦ/ ਬੀਤੀ 28 ਸਤੰਬਰ ਨੂੰ ਰਾਵੀ ਦਰਿਆ ’ਚ ਹੋਇਆ ਸੀ ਲਾਪਤਾ/ ਪਾਕਿਸਤਾਨ ਰੇਂਜਰਾਂ ਨੇ ਬੀਐਸਐਫ ਨੂੰ ਸੌਂਪੀ ਮ੍ਰਿਤਕ ਦੇਹ

0
1

 

ਗੁਰਦਾਸਪੁਰ ਦੇ ਪਿੰਡ ਸਲਾਚ ਦੇ ਰਹਿਣ ਵਾਲੇ 50 ਸਾਲਾ ਸੁਖਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਬਰਾਮਦ ਹੋਈ ਹੈ। ਸੁਖਵਿੰਦਰ ਸਿੰਘ ਬੀਤੀ 28 ਸਤੰਬਰ ਨੂੰ ਰਾਵੀ ਦਰਿਆ ਪਾਰ ਖੇਤਾਂ ਵਿੱਚ ਕੰਮ ਕਰਨ ਗਿਆ ਸੀ, ਪਰ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਰੁੜ੍ਹ ਗਿਆ ਸੀ। ਕਈ ਦਿਨਾਂ ਤੋਂ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਪਾਕਿਸਤਾਨੀ ਰੇਂਜਰਾਂ ਨੇ ਕਾਨੂੰਨੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੇਹ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਰਾਹੀਂ ਬੀਐੱਸਐੱਫ ਅਧਿਕਾਰੀਆਂ ਨੂੰ ਸੌਂਪੀ, ਜਿਸ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਬੀਤੀ 28 ਸਤੰਬਰ ਰਾਵੀ ਦਰਿਆ ਤੋਂ ਪਾਰ ਰੋਜਾਨਾ ਦੀ ਤਰ੍ਹਾਂ ਖੇਤਾਂ ਗਿਆ ਸੀ, ਜਿਥੇ ਰਾਵੀ ਦਰਿਆ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ  ਵਿਚ ਰੁੜ ਗਿਆ ਸੀ। ਪਰਿਵਾਰਿਕ ਮੈਂਬਰਾਂ ਵੱਲੋਂ ਉਸ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ, ਜਿਸ ਦੀ ਮ੍ਰਿਤਕ ਦੇਹ ਅੱਜ ਪਾਕਿਸਤਾਨ ਤੋਂ ਬਰਾਮਦ ਹੋਈ ਹੈ ਜਿਸ ਨੂੰ ਅੱਜ ਦੇਰ ਸ਼ਾਮ ਪਾਕਿਸਤਾਨੀ ਰੇਂਜਰਾਂ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਬੀਐਸਐਫ ਅਧਿਕਾਰੀਆਂ ਨੂੰ ਸੌਂਪਿਆ ਗਿਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਵਿਅਕਤੀ ਦੇ ਸਪੁੱਤਰ ਲਖਬੀਰ ਸਿੰਘ ਤੇ ਭਰਾ ਦਵਿੰਦਰ ਸਿੰਘ ਵਾਸੀ ਪਿੰਡ ਸਲਾਚ ਨੇ ਦੱਸਿਆ ਕਿ ਬੀਤੀ 28 ਸਤੰਬਰ ਨੂੰ ਸੁਖਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ (50) ਜੋ ਰੋਜਾਨਾ ਦੀ ਤਰ੍ਹਾਂ ਰਾਵੀ ਦਰਿਆ ਤੋਂ ਪਾਰ ਖੇਤਾਂ ਵਿੱਚ ਕੰਮ ਕਰਨ ਵਾਸਤੇ ਗਿਆ ਸੀ ਪਰ ਰਾਵੀ ਦਰਿਆ ਵਿੱਚ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਉਹ ਦਰਿਆ ਵਿੱਚ ਰੁੜ ਗਿਆ ਸੀ ਜਿਸ ਦੀ ਕਾਫੀ ਭਾਲ ਕਰਨ ਤੋਂ ਬਾਅਦ ਉਸ ਦਾ ਕੋਈ ਥੋਹ ਪਤਾ ਨਾ ਲੱਗਣ ਤੇ ਉਸ ਦੀ ਸੂਚਨਾ ਪੁਲਿਸ ਥਾਣਾ ਦੋਰਾਂਗਲਾ ਤੇ ਬੀਐਸਐਫ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਲਾਸ਼ ਅੱਜ ਪਾਕਿਸਤਾਨ ਤੋਂ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਲਛਮਣ ਸਿੰਘ ਐਸਡੀਐਮ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਮਿਰਤਕ ਸੁਖਵਿੰਦਰ ਸਿੰਘ ਦੀ ਲਾਸ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਵੱਲੋਂ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਵਿਅਕਤੀ ਦੀ ਲਾਸ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here