ਪੰਜਾਬ ਗੁਰਦਾਸਪੁਰ ਡੀਸੀ ਦਫ਼ਤਰ ’ਤੇ ਹਮਲੇ ਦਾ ਦਾਅਵਾ, ਵੀਡੀਓ ਵਾਇਰਲ/ ਵੀਡੀਓ ਮਗਰੋਂ ਪੁਲਿਸ ਪ੍ਰਸ਼ਾਸਨ ਅਲਰਟ/ ਹਮਲੇ ਦੀ ਪੁਸ਼ਟੀ ਨਹੀਂ, ਬੰਬ ਨਿਰੋਧਕ ਦਸਤੇ ਨੇ ਕੀਤੀ ਜਾਂਚ By admin - October 17, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਡੀਸੀ ਦਫ਼ਤਰ ’ਤੇ ਗ੍ਰੇਨੇਡ ਹਮਲੇ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ 16 ਅਕਤੂਬਰ ਦੀ ਰਾਤ ਹਮਲਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਆਦੇਸ਼ ਜਮਾਰੇ ਤੇ ਨਿਸ਼ਾਨ ਜੌੜੀਆਂ ਗਰੁੱਪ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਅਧਿਕਾਰੀਆਂ ਵੱਲੋਂ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਵੀਡੀਓ ਤੋਂ ਵੀ ਘਟਨਾ ਵਾਲੀ ਥਾਂ ਦੀ ਪਛਾਣ ਸਪੱਸ਼ਟ ਨਹੀਂ ਹੁੰਦੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਵੱਲੋਂ ਪੂਰੇ ਸਰਕਾਰੀ ਕੰਪਲੈਕਸ ਦੀ ਜਾਂਚ ਕੀਤੀ ਗਈ ਹੈ। ਫਿਲਹਾਲ ਹਮਲੇ ਸਬੰਧੀ ਦਾਅਵੇ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਤੇ 16 ਅਕਤੂਬਰ ਦੀ ਰਾਤ ਗਰਨੇਡ ਹਮਲਾ ਕੀਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾ ਕੁਝ ਸਮਾਂਪਹਿਲਾਂ ਪੁਲਿਸ ਚੌਂਕੀਆਂ ਤੇ ਪੁਲਿਸ ਥਾਣਿਆਂ ਤੇ ਹੋਏ ਗਰਨੇਡ ਹਮਲਿਆਂ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਸ਼ਾਨ ਜੋੜੀਆਂ ਅਤੇ ਆਦੇਸ਼ ਜਮਾਰੇ ਵੱਲੋਂ ਕਰਵਾਇਆ ਗਿਆ ਹੈ। ਹਾਲਾਂਕਿ ਵੀਡੀਓ ਵਿੱਚ ਵੀ ਅਜਿਹਾ ਕੋਈ ਸੰਕੇਤ ਨਹੀਂ ਮਿਲ ਰਿਹਾ ਹੈ ਕਿ ਜਿੱਥੋਂ ਦੀ ਇਹ ਵੀਡੀਓ ਬਣੀ ਹੈ ਉਹ ਡੀਸੀ ਦਫਤਰ ਗੁਰਦਾਸਪੁਰ ਹੀ ਹੈ ਅਤੇ ਨਾ ਹੀ ਕੋਈ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਕਰ ਰਿਹਾ ਹੈ ਕਿ ਗੁਰਦਾਸਪੁਰ ਦੇ ਅਧਿਕਾਰਕ ਕੰਪਲੈਕਸ ਵਿੱਚ ਅਜਿਹਾ ਕੋਈ ਹਮਲਾ ਹੋਇਆ ਹੈ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੁਸਤੈਦ ਹੋ ਗਿਆ ਹੈ ਅਤੇ ਬੰਬ ਨਿਰੋਧਕ ਦਸਤੇ ਅਤੇ ਡੋਗ ਸਕੂਐਡ ਨਾਲ ਪੂਰੇ ਅਧਿਕਾਰਕ ਕੰਮਪਲੈਕਸ ਦੀ ਜਾਂਚ ਕੀਤੀ ਗਈ ਹੈ।