ਫਤਹਿਗੜ੍ਹ ਪਹੁੰਚੇ ਪ੍ਰੋ. ਚੰਦੂਮਾਜਰਾ ਨੇ ਘੇਰੀ ਪੰਜਾਬ ਸਰਕਾਰ/ ਨਸ਼ੇ ਤੇ ਕਾਨੂੰਨ ਵਿਵਸਥਾ ਦੇ ਹਵਾਲੇ ਨਾਲ ਸਾਧੇ ਤਿੱਖੇ ਨਿਸ਼ਾਨੇ/ ਝੋਟਾ ਕਤਲ ਮਾਮਲੇ ’ਚ ਸਖਤ ਕਾਰਵਾਈ ਦੀ ਕੀਤੀ ਮੰਗ

0
1

ਫਤਿਹਗੜ੍ਹ ਸਾਹਿਬ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਮਨ-ਕਾਨੂੰਨ, ਨਸ਼ਿਆਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵੀ ਸਰਕਾਰ ਅਤੇ ਪੁਲਿਸ ਦੀ ਕਥਿਤ ਸ਼ਹਿ ’ਤੇ ਸਵਾਲ ਚੁੱਕੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਸਰਕਾਰ ਦੇ ਗੰਭੀਰ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਪ੍ਰੋ. ਚੰਦੂ ਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਹੋਰ ਸਰਗਰਮ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋ ਸਕੇ।
ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਪ੍ਰੋ. ਚੰਦੂ ਮਾਜਰਾ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਸਰਕਾਰ ਅਤੇ ਪੁਲਿਸ ਦੀ ਕਥਿਤ ਸ਼ਹਿ ਮਿਲਣ ਕਾਰਨ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here