ਪੰਜਾਬ ਮਾਨਸਾ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ/ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ/ ਸਿੱਖ ਅਜਾਇਬ ਘਰ ’ਚ ਤਸਵੀਰ ਲਾਉਣ ਦਾ ਐਲਾਨ By admin - October 17, 2026 0 1 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅੱਜ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਧਾਮੀ ਨੇ ਪਰਮਿੰਦਰ ਸਿੰਘ ਨੂੰ ਸਿੱਖ ਭਾਈਚਾਰੇ ਦਾ ਸ਼ਹੀਦ ਦੱਸਦਿਆਂ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਇਲਾਜ ਲਈ ਢਾਈ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪਰਿਵਾਰ ਦੇ ਬੱਚਿਆਂ ਦੇ ਨਾਂ ’ਤੇ 10-10 ਲੱਖ ਰੁਪਏ ਦੀ ਐੱਫਡੀ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਗਈ, ਪਰ ਪਰਿਵਾਰ ਨੇ ਵਿੱਤੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ। ਧਾਮੀ ਨੇ ਕਿਹਾ ਕਿ SGPC ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ। ਪ੍ਰਧਾਨ ਧਾਮੀ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਅਤੇ ਬੱਚਿਆਂ ਦੇ ਨਾਮ ‘ਤੇ 10-10 ਲੱਖ ਰੁਪਏ ਦੀ ਐਫਡੀ ਖੋਲ੍ਹਣ ਦਾ ਵਾਅਦਾ ਕੀਤਾ। ਹਾਲਾਂਕਿ ਪਰਿਵਾਰ ਨੇ ਇਸ ਸਹਾਇਤਾ ਤੋਂ ਇਨਕਾਰ ਕਰ ਦਿੱਤਾ। ਪਰਵਿੰਦਰ ਸਿੰਘ ਦੇ ਪਿਤਾ ਨੇ ਕਿਹਾ ਕਿ ਪਰਵਿੰਦਰ ਨੇ ਉਨ੍ਹਾਂ ਨੂੰ ਪਹਿਲਾਂ ਹੀ ਕਿਸੇ ਤੋਂ ਵੀ ਵਿੱਤੀ ਸਹਾਇਤਾ ਸਵੀਕਾਰ ਨਾ ਕਰਨ ਲਈ ਕਹਿ ਦਿੱਤਾ ਸੀ। ਪਰਵਿੰਦਰ ਸਿੰਘ ਦੀ ਸ਼ਹਾਦਤ ਨੂੰ ਇੱਕ ਮਹਾਨ ਕੁਰਬਾਨੀ ਦੱਸਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਪਰਵਿੰਦਰ ਆਪਣਾ ਸਮਾਜਿਕ ਫਰਜ਼ ਨਿਭਾਉਂਦੇ ਹੋਏ ਸ਼ਹੀਦ ਹੋਇਆ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਹਰ ਵਿਅਕਤੀ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਰਹੇਗੀ।