ਸੰਗਰੂਰ ਦੇ ਅਲੀਸ਼ੇਰ ਸੜਕ ਹਾਦਸੇ ’ਚ ਪੁਲਿਸ ਐਕਸ਼ਨ/ ਪੁਲਿਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਗ੍ਰਿਫਤਾਰ/ ਹਾਦਸੇ ’ਚ 8 ਮਜ਼ਦੂਰਾਂ ਦੀ ਹੋਈ ਸੀ ਮੌਤ

0
1

ਸੰਗਰੂਰ ਦੇ ਲਹਿਰਾ-ਜਾਖਲ ਰੋਡ ’ਤੇ ਅਲੀਸ਼ੇਰ ਨੇੜੇ ਹੋਏ ਦਰਦਨਾਕ ਸੜਕ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰ ਚਾਲਕ ਪਰਗਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ਵਿੱਚ 8 ਮਜ਼ਦੂਰਾਂ ਦੀ ਮੌਤ ਹੋਈ ਸੀ, ਜਦਕਿ ਕਰੀਬ 12 ਜ਼ਖ਼ਮੀ ਹੋਏ ਸਨ। ਉੱਧਰ, ਮਜ਼ਦੂਰ ਜਥੇਬੰਦੀਆਂ ਨੇ ਮੁਆਵਜ਼ੇ ਅਤੇ ਇਨਸਾਫ਼ ਦੀ ਮੰਗ ਕਰਦਿਆਂ ਪੋਸਟਮਾਰਟਮ ਨਾ ਹੋਣ ਦੇਣ ਦਾ ਐਲਾਨ ਕੀਤਾ ਹੈ। ਜਦਕਿ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਪਿੰਡ ਅਲੀਸ਼ੇਰ ਵਿਖੇ 24 ਮਜਦੂਰ ਜੀਰਾਮ ਜੀ ਯੋਜਨਾ ਤਹਿਤ ਕੰਮ ਕਰਦਿਆਂ ਸੜਕ ਕੰਢੇ ਬੈਠ ਕੇ ਚਾਹ ਪੀ ਰਹੇ ਸਨ ਕਿ ਤੇਜ਼ ਰਫਤਾਰ ਕਾਰ ਦੇ ਟੱਕਰ ਮਾਰਨ ਕਾਰਨ 8 ਜਣਿਆਂ ਦੀ ਮੌਤ ਹੋ ਗਈ ਸੀ ਤੇ 12 ਜ਼ਖਮੀ ਹੋ ਗਏ ਸਨ।
ਇਸ ਸਬੰਧੀ ਡੀਐੱਸਪੀ ਲਹਿਰਾ ਸਰਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਮਜ਼ਦੂਰ ਆਗੂ ਮੁਕੇਸ਼ ਮਲੌਦ ਨੇ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਬਣਦਾ ਮੁਆਵਜ਼ਾ ਦਿਵਾਉਣ ਲਈ ਮਜ਼ਦੂਰ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ।

LEAVE A REPLY

Please enter your comment!
Please enter your name here