ਨਸ਼ੇ ਤੇ ਅਮਨ ਕਾਨੂੰਨ ਬਾਰੇ ਅਮਨ ਅਰੋੜਾ ਦਾ ਵੱਡਾ ਬਿਆਨ/ ਗ੍ਰਹਿ ਮੰਤਰੀ ਦੀ ਪੰਜਾਬ ਫੇਰੀ ਦੇ ਹਵਾਲੇ ਨਾਲ ਪੁੱਛੇ ਸਵਾਲ/ ਕੇਂਦਰ ਤੋਂ ਨਸ਼ੇ ਰੋਕਣ ਲਈ ਕੀਤੇ ਕੰਮਾਂ ਦਾ ਮੰਗਿਆ ਹਿਸਾਬ

0
4

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ੇ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਾਜਪਾ ਤੇ ਪਲਟਵਾਰ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਲਈ ਜਵਾਬਦੇਹ ਹੈ ਤਾਂ ਕੇਂਦਰ ਸਰਕਾਰ ਨੂੰ ਵੀ 12 ਸਾਲਾਂ ਦੇ ਰਾਜ ਦਾ ਜਵਾਬ ਦੇਣਾ ਚਾਹੀਦਾ ਹੈ। ਅਮਨ ਅਰੋੜਾ ਨੇ ਪੰਜਾਬ ਦੀ ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਵਿੱਚ ਕੇਂਦਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਚਿੱਟੇ ਤੇ ਗੈਂਗਸਟਰਵਾਦ ਦੀ ਆਮਦ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸਮੇਂ ਹੋਈ ਸੀ, ਇਸ ਲਈ ਜਿੱਥੇ ਪੰਜਾਬ ਸਰਕਾਰ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਦੇਣ ਲਈ ਤਿਆਰ ਹੈ ਉੱਥੇ ਹੀ ਕੇਂਦਰ ਨੂੰ ਭਾਜਪਾ ਸ਼ਾਸਿਤ ਸੂਬਿਆਂ ਬਾਰੇ ਜਵਾਬ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here