ਬੱਸੀ ਪਠਾਣਾਂ ਵਿਖੇ ਗਿੱਲ ਪੈਲੇਸ ’ਚ ਅੱਗ/ ਕਰੋੜਾਂ ਦਾ ਸਮਾਨ ਸੜ ਕੇ ਸੁਆਹ/ ਰੀਨੋਵੇਸ਼ਨ ਦਾ ਚੱਲ ਰਿਹਾ ਸੀ ਕੰਮ

0
1

 

ਬਸੀ ਪਠਾਣਾਂ ਦੇ ਗਿੱਲ ਪੈਲੇਸ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਫਰਨੀਚਰ ਅਤੇ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਪੈਲੇਸ ਦੇ ਮਾਲਕ ਅਮਨਦੀਪ ਸਿੰਘ ਮੁਤਾਬਕ, ਅੱਗ ਲੱਗਣ ਸਮੇਂ ਪੈਲੇਸ ਵਿੱਚ ਨਵੀਨੀਕਰਨ ਦਾ ਕੰਮ ਚੱਲ ਰਿਹਾ ਸੀ। ਆਉਣ ਵਾਲੇ ਦਿਨਾਂ ਵਿੱਚ ਇੱਥੇ ਕਈ ਵਿਆਹ ਸਮਾਗਮ ਹੋਣੇ ਸਨ, ਜਿਨ੍ਹਾਂ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ।  ਭਾਜਪਾ ਆਗੂ ਵਿੱਕੀ ਰਾਏ ਨੇ ਪੰਜਾਬ ਸਰਕਾਰ ਤੋਂ ਹਾਦਸੇ ਦੀ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।
ਪੈਲੇਸ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 4 ਵਜੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪੈਲੇਸ ਵਿੱਚ ਅੱਗ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਕਰੀਬ ਦੋ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਪੈਲੇਸ ਦੇ ਅੰਦਰ ਇਸ ਸਮੇਂ ਰੀਨੋਵੇਸ਼ਨ (ਨਵੀਨੀਕਰਨ) ਦਾ ਕੰਮ ਚੱਲ ਰਿਹਾ ਸੀ। ਅੱਗ ਲੱਗਣ ਕਾਰਨ ਵੱਡੇ ਭਾਰੀ ਨੁਕਸਾਨ ਹੋਇਆ ਹੈ, ਜਿੱਥੇ ਪਏ ਸੋਫ਼ੇ, ਚੇਅਰਜ਼, ਟੇਬਲ, ਮੈਟਿੰਗ, ਸਜਾਵਟੀ ਫੁੱਲ ਅਤੇ ਹੋਰ ਫਰਨੀਚਰ ਸੜ ਕੇ ਸੁਆਹ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਪੈਲੇਸ ਵਿੱਚ ਕਈ ਵਿਆਹ ਸਮਾਗਮਾਂ ਦੀਆਂ ਬੁਕਿੰਗਾਂ ਸਨ।
ਮਾਲਕ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਪਰਿਵਾਰ ਦਾ ਵਿਆਹ ਪ੍ਰਭਾਵਿਤ ਨਾ ਹੋਵੇ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿੱਕੀ ਰਾਏ ਅਤੇ ਹੋਰ ਸਥਾਨਕ ਆਗੂ ਮੌਕੇ ‘ਤੇ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਅਤੇ ਹਲਕੇ ਦੇ ਵਿਧਾਇਕ ਤੋਂ ਮੰਗ ਕੀਤੀ ਕਿ ਇਸ ਹਾਦਸੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਦੀ ਹਰ ਸੰਭਵ ਆਰਥਿਕ ਮਾਲੀ ਮਦਦ ਦਿੱਤੀ ਜਾਵੇ ਤਾਂ ਜੋ ਇਸ ਵੱਡੇ ਘਾਟੇ ਵਿੱਚੋਂ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।

LEAVE A REPLY

Please enter your comment!
Please enter your name here