ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ/ 27 ਅਕਤੂਬਰ ਨੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ/ ਦੀਪਮਾਲਾ, ਆਤਿਸ਼ਬਾਜ਼ੀ ਤੇ ਫੁੱਲਾਂ ਨਾਲ ਸਜੇਗਾ ਦਰਬਾਰ ਸਾਹਿਬ ਸਮੂਹ

0
2

 

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੁਕਾਨਦਾਰਾਂ ਅਤੇ ਵੱਖ-ਵੱਖ ਕਾਰੋਬਾਰੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਅਤੇ ਸੱਦਾ ਪੱਤਰ ਵੰਡੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਤੰਤੀ ਸਾਜ਼ਾਂ ’ਤੇ ਆਧਾਰਿਤ ਰਾਗ ਦਰਬਾਰ ਅਤੇ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ।
27 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਜਲੌਅ ਸਜਾਏ ਜਾਣਗੇ। ਸ਼ਾਮ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ, ਜਦਕਿ ਦੇਸੀ-ਵਿਦੇਸ਼ੀ ਰੰਗ-ਬਿਰੰਗੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਸਜਾਇਆ ਜਾਵੇਗਾ। ਸੰਗਤ ਦੀ ਵੱਡੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

LEAVE A REPLY

Please enter your comment!
Please enter your name here