ਪੰਜਾਬ ਪੰਜਾਬ ਭਰ ’ਚ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ/ ਪੁਰਾਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਮੁਲਾਜ਼ਮਾਂ ਵੱਲੋਂ ਰੋਸ/ ਮੰਗਾਂ ਛੇਤੀ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - October 21, 2026 0 1 Facebook Twitter Pinterest WhatsApp ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਪੁਰਾਣੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਸ ਸਬੰਧੀ ਪਹਿਲਾਂ ਵੀ ਮੀਟਿੰਗ ਤੈਅ ਕੀਤੀ ਗਈ ਸੀ, ਪਰ ਗੱਲਬਾਤ ਨਹੀਂ ਹੋ ਸਕੀ। ਮੁਲਾਜ਼ਮਾਂ ਮੁਤਾਬਕ ਅੱਜ ਮੁੜ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਹੁੰਦਾ ਹੈ ਤਾਂ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ, ਨਹੀਂ ਤਾਂ ਸੰਘਰਸ਼ ਜਾਰੀ ਰਹੇਗਾ।