ਪੰਜਾਬ ਪਟਿਆਲਾ ’ਚ ਪੁਲਿਸ ਸ਼ਹੀਦੀ ਦਿਵਸ ਮੌਕੇ ਸਮਾਗਮ/ ਡਿਊਟੀ ਦੌਰਾਨ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਕੀਤਾ ਯਾਦ/ ਡੀਆਈਜੀ ਕੁਲਦੀਪ ਚਾਹਲ ਸਮੇਤ ਸੀਨੀਅਰ ਆਗੂ ਰਹੇ ਮੌਜੂਦ By admin - October 21, 2026 0 1 Facebook Twitter Pinterest WhatsApp ਪਟਿਆਲਾ ਵਿੱਚ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਯਾਦ ਕੀਤਾ ਗਿਆ। ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ 21 ਅਕਤੂਬਰ ਨੂੰ 1959 ਵਿੱਚ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਚੀਨੀ ਫੌਜ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋਏ ਸੀਆਰਪੀਐਫ ਦੇ 10 ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਇਸ ਦਿਨ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ ਜਾਂਦਾ ਹੈ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਮਾਗਮਾਂ ਵਿੱਚ ਸੱਦਾ ਦੇ ਕੇ ਉਨ੍ਹਾਂ ਦਾ ਬਣਦਾ ਸਨਮਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਦੁੱਖ-ਤਕਲੀਫ਼ਾਂ ਬਾਰੇ ਵੀ ਸੀਨੀਅਰ ਅਧਿਕਾਰੀਆਂ ਵੱਲੋਂ ਜਾਣਕਾਰੀ ਲਈ ਜਾਂਦੀ ਹੈ, ਤਾਂ ਜੋ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ, ਪਟਿਆਲਾ ਦੇ ਸੈਸ਼ਨ ਜੱਜ, SP ਸਿਟੀ ਮੋਹਿਤ ਅਗਰਵਾਲ, SP ਡੀ. ਰਾਜੇਸ਼ ਸ਼ਿਬਰ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਮੌਜੂਦ ਰਹੇ।