ਚੰਡੀਗੜ੍ਹ ਪੀਜੀਆਈ ਵਿਖੇ ਰਾਜੋਆਣਾ ਦਾ ਸਫਲ ਅਪਰੇਸ਼ਨ/ ਅੱਖਾਂ ਦੇ ਮੋਤੀਆਬਿੰਦ ਤੋਂ ਪੀੜਤ ਸਨ ਭਾਈ ਰਾਜੋਆਣਾ/ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਕੀਤਾ ਸਲਾਮ

0
1

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਚੰਡੀਗੜ੍ਹ ਪੀ.ਜੀ.ਆਈ. ਵਿੱਚ ਅੱਖਾਂ ਦੇ ਮੋਤੀਆਬਿੰਦ ਦਾ ਆਪ੍ਰੇਸ਼ਨ ਸਫ਼ਲਤਾਪੂਰਵਕ ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ ਕਾਰਨ ਇਲਾਜ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਪੀ.ਜੀ.ਆਈ. ਵਿੱਚ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਦਿੱਤੀ ਸੀ। ਆਪ੍ਰੇਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਰਾਜੋਆਣਾ ਨੇ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਲਾਮ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਭਾਈ ਰਾਜੋਆਣਾ ਨੂੰ ਪੀ.ਜੀ.ਆਈ. ਲਿਆਉਣ ਅਤੇ ਵਾਪਸ ਲਿਜਾਣ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

LEAVE A REPLY

Please enter your comment!
Please enter your name here