ਪੰਜਾਬ ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਭਿਆਨਕ ਹਾਦਸਾ/ ਕਾਰ-ਮੋਟਰ ਸਾਈਕਲ ਟੱਕਰ ’ਚ ਦੋ ਚਚੇਰੇ ਭਰਾਵਾਂ ਦੀ ਮੌਤ/ ਕਾਰ ਚਾਲਕ ਫਰਾਰ, ਪੁਲਿਸ ਵੱਲੋਂ ਜਾਂਚ ਸ਼ੁਰੂ By admin - October 21, 2026 0 1 Facebook Twitter Pinterest WhatsApp ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਪਿੰਡ ਲੱਧੂ ਵਾਲਾ ਹਿਠਾੜ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋਵੇਂ ਜਲਾਲਾਬਾਦ ਤੋਂ ਆਪਣੇ ਪਿੰਡ ਹਜ਼ਾਰਾਂ ਰਾਮ ਸਿੰਘ ਵਾਲਾ ਜਾ ਰਹੇ ਸਨ। ਜਦੋਂ ਉਹ ਪਿੰਡ ਵੱਲ ਮੁੜਨ ਲੱਗੇ ਤਾਂ ਪਿੱਛੋਂ ਆ ਰਹੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।