ਸਾਬਕਾ ਵਿਧਾਇਕ ਜ਼ੀਰਾ ਦੇ ਗੰਨਮੈਨ ਤੋਂ ਨਸ਼ਾ ਮਿਲਣ ਦਾ ਮਾਮਲਾ/ ਸਾਬਕਾ ਵਿਧਾਇਕ ਜ਼ੀਰਾ ਦਾ ਆਮ ਆਦਮੀ ਪਾਰਟੀ ’ਤੇ ਪਲਟਵਾਰ/ ਪੁਲਿਸ ਤੇ ਸਰਕਾਰ ’ਤੇ ਸਾਜ਼ਿਸ਼ ਦੇ ਲਾਏ ਇਲਜ਼ਾਮ

0
1

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਦੀ ਅਫ਼ੀਮ ਸਮੇਤ ਗ੍ਰਿਫ਼ਤਾਰੀ ਦੇ ਮਾਮਲੇ ’ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਪੋਸਟ ਸਾਂਝੀ ਕਰਦਿਆਂ ਕਾਂਗਰਸੀ ਆਗੂ ’ਤੇ ਨਿਸ਼ਾਨਾ ਸਾਧਿਆ ਹੈ। ਉੱਧਰ, ਕੁਲਬੀਰ ਸਿੰਘ ਜ਼ੀਰਾ ਨੇ ਪਲਟਵਾਰ ਕਰਦਿਆਂ ਪੁਲਿਸ ਅਤੇ ਸਰਕਾਰ ’ਤੇ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੇ ਇਲਜ਼ਾਮ ਲਗਾਏ ਹਨ। ਜ਼ੀਰਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਆਪਣੇ ਗੰਨਮੈਨ ਦੀਆਂ ਕਥਿਤ ਗਲਤ ਗਤੀਵਿਧੀਆਂ ਬਾਰੇ ਐੱਸਐੱਸਪੀ ਫਿਰੋਜ਼ਪੁਰ ਨੂੰ ਜਾਣਕਾਰੀ ਦਿੱਤੀ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਆਪਣੀ ਸੁਰੱਖਿਆ ਵਿੱਚ ਕੁਤਾਹੀ ਦਾ ਮੁੱਦਾ ਵੀ ਚੁੱਕਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਲਈ ਸਰਕਾਰ ਤੇ ਪੁਲਿਸ ਨੂੰ ਜ਼ਿੰਮੇਵਾਰ ਦੱਸਿਆ ਹੈ।

LEAVE A REPLY

Please enter your comment!
Please enter your name here