ਪੰਜਾਬ ਮੁੱਖ ਮੰਤਰੀ ਮਾਨ ਨੂੰ ਹਵਾਈ ਅੱਡੇ ’ਤੇ ਰੋਕਣ ਦਾ ਮਾਮਲਾ/ ਆਮ ਆਦਮੀ ਪਾਰਟੀ ਨੇ ਘੇਰੀ ਕੇਂਦਰ ਸਰਕਾਰ/ ਪੰਜਾਬੀਆਂ ਨਾਲ ਵਿਤਕਰੇ ਦੇ ਲਾਏ ਇਲਜ਼ਾਮ By admin - October 21, 2026 0 1 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਤੋਂ ਪਰਤਦੇ ਸਮੇਂ ਦਿੱਲੀ ਹਵਾਈ ਅੱਡੇ ’ਤੇ ਰੋਕੇ ਜਾਣ ਦੇ ਮੁੱਦੇ ’ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ਨੂੰ ਪੰਜਾਬੀਆਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਥਿਤ ਰੰਜਿਸ਼ ਨਾਲ ਜੋੜਿਆ ਹੈ। ‘ਆਪ’ ਦੇ ਬੁਲਾਰੇ ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਪੰਜਾਬੀਆਂ ਦਾ ਅਪਮਾਨ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਪੰਨੂ ਮੁਤਾਬਕ, ਮੁੱਖ ਮੰਤਰੀ ਮਾਨ ਨੂੰ ਦਿੱਲੀ ਹਵਾਈ ਅੱਡੇ ’ਤੇ ਰਾਤ ਸਮੇਂ ਤਿੰਨ ਘੰਟੇ ਤਕ ਰੋਕੀ ਰੱਖਿਆ ਗਿਆ ਹੈ। ਪੰਨੂ ਮੁਤਾਬਕ ਪ੍ਰਧਾਨ ਮੰਤਰੀ ਦੇ ਕਥਿਤ ਵਿਰੋਧ ਦੇ ਬਾਵਜੂਦ ਅਦਾਲਤ ਦੇ ਹੁਕਮਾਂ ’ਤੇ ਪੈਰਿਸ ਜਾਣ ਕਾਰਨ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਪਸੀ ਸਮੇਂ ਮੁੱਖ ਮੰਤਰੀ ਮਾਨ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਜੋ ਭਾਜਪਾ ਦੀ ਪੰਜਾਬੀਆਂ ਪ੍ਰਤੀ ਮਾੜੀ ਸੋਚ ਦਾ ਪ੍ਰਤੀਕ ਹੈ। ਮੁੱਖ ਮੰਤਰੀ ਮਾਨ ਨੂੰ ਵਿਦੇਸ਼ ਤੋਂ ਪਰਤਦੇ ਸਮੇਂ ਦਿੱਲੀ ਹਵਾਈ ਅੱਡੇ ’ਤੇ ਰੋਕਣ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾਕ੍ਰਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਨ ਅੰਦਰ ਪੰਜਾਬੀਆਂ ਪ੍ਰਤੀ ਈਰਖਾ ਹੋਣਾ ਦੱਸਿਆ ਹੈ। ਆਪ ਬੁਲਾਰਾ ਬਲਤੇਜ ਪੰਨੂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਦੇ ਵੀ ਪੰਜਾਬੀਆਂ ਦਾ ਅਪਮਾਨ ਨਾ ਕਰਨ ਦਾ ਮੌਕਾ ਨਹੀਂ ਗੁਆਉਂਦੇ। ਇਸੇ ਰੰਜ਼ਿਸ਼ ਤਹਿਤ ਦਿੱਲੀ ਹਵਾਈ ਅੱਡੇ ‘ਤੇ, ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਤ ਨੂੰ ਤਿੰਨ ਘੰਟੇ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਸ ਲਈ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਦੇ ਰੋਕਣ ਦੇ ਬਾਵਜੂਦ ਅਦਾਲਤ ਦੇ ਹੁਕਮਾਂ ‘ਤੇ ਪੈਰਿਸ ਕਿਉਂ ਗਏ ਸਨ, ਜਿੱਥੋਂ ਵਾਪਸ ਪਰਤਣ ਸਮੇਂ ਉਨ੍ਹਾਂ ‘ਤੇ 50 ਹਜ਼ਾਰ ਦਾ ਜੁਰਮਾਨਾ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਾਖਲ ਮਗਰੋਂ 17 ਅਕਤੂਬਰ ਨੂੰ ਫਰਾਂਸ ਲਈ ਰਵਾਨਾ ਹੋਏ ਸਨ। 19 ਅਕਤੂਬਰ ਦੀ ਦੇਰ ਰਾਤ ਨੂੰ ਮੁੱਖ ਮੰਤਰੀ ਚੰਡੀਗੜ੍ਹ ਵਾਪਸ ਪਰਤੇ। ਵੇਰਵਿਆਂ ਅਨੁਸਾਰ ਮੁੱਖ ਮੰਤਰੀ ਜਦੋਂ ਫਰਾਂਸ ਵਾਪਸੀ ਮੌਕੇ ਦਿੱਲੀ ਦੇ ਹਵਾਈ ਅੱਡੇ ਉਤੇ ਰਾਤ ਕਰੀਬ 11 ਵਜੇ ਪਹੁੰਚੇ ਤਾਂ ਉਸ ਮੌਕੇ ਉਨ੍ਹਾਂ ਨੂੰ ਕਸਟਮ ਅਧਿਕਾਰੀਆਂ ਨੇ ਸਾਮਾਨ ਆਦਿ ਨਾ ਆਉਣ ਦੇ ਬਹਾਨੇ ਕਈ ਘੰਟੇ ਰੋਕੀ ਰੱਖਿਆ। ‘ਆਪ’ ਦੇ ਬੁਲਾਰੇ ਬਲਤੇਜ ਪੰਨੂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਲ ਵਿਚ ਇਸ ਗੱਲ ਦੀ ਖਿਝ ਹੈ ਕਿ ਕੇਂਦਰ ਸਰਕਾਰ ਦੇ ਰੋਕਣ ਦੇ ਬਾਵਜੂਦ ਮੁੱਖ ਮੰਤਰੀ ਅਦਾਲਤੀ ਦਖਲ ਨਾਲ ਫਰਾਂਸ ਕਿਉਂ ਚਲੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਵਾਈ ਅੱਡੇ ’ਤੇ ਪਹਿਲਾਂ ਸਾਮਾਨ ਦੇ ਬਹਾਨੇ ਮੁੱਖ ਮੰਤਰੀ ਨੂੰ ਰੋਕਿਆ ਅਤੇ ਫਿਰ ਜਦੋਂ ਮੁੱਖ ਮੰਤਰੀ ਹਵਾਈ ਅੱਡੇ ਤੋਂ ਬਾਹਰ ਗੱਡੀ ’ਚ ਬੈਠ ਗਏ ਤਾਂ ਪਿੱਛੋਂ ਆਏ ਅਧਿਕਾਰੀਆਂ ਨੇ ਰੋਕ ਕੇ 50 ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ। ਪੰਨੂ ਦਾ ਕਹਿਣਾ ਸੀ ਕਿ ਹਾਈ ਕੋਰਟ ਨੇ ਮੁੱਖ ਮੰਤਰੀ ਨੂੰ ਵਿਦੇਸ਼ ਦੌਰਾਨ ਬਣਦਾ ਪ੍ਰੋਟੋਕਾਲ ਦੇਣ ਦੇ ਹੁਕਮ ਵੀ ਕੀਤੇ ਸਨ। ਬਲਤੇਜ ਪੰਨੂ ਦਾ ਕਹਿਣਾ ਸੀ ਕਿ ਪ੍ਰੋਟੋਕਾਲ ਮੁਤਾਬਿਕ ਫਰਾਂਸ ’ਚ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਭਾਰਤੀ ਕੌਂਸਲੇਟ ਜਨਰਲ ਨੇ ਮਿਲਣਾ ਹੁੰਦਾ ਹੈ ਪਰ ਉਹ ਵੀ ਮੁੱਖ ਮੰਤਰੀ ਨੂੰ ਮਿਲਣ ਨਹੀਂ ਆਏ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਦਾਲਤੀ ਹੁਕਮਾਂ ਅਤੇ ਪ੍ਰੋਟੋਕਾਲ ਦੀ ਵੀ ਉਲੰਘਣਾ ਕੀਤੀ। ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਫਰਾਂਸ ਜਾਣ ਦੀ ਸਿਆਸੀ ਪ੍ਰਵਾਨਗੀ ਨਹੀਂ ਦਿੱਤੀ ਸੀ ਜਿਸ ਮਗਰੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਇਨਕਾਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਸੀ, ਜਿਸ ਤੋਂ ਬਾਦ ਮੁੱਖ ਮੰਤਰੀ ਵਿਦੇਸ਼ ਦੌਰੇ ਲਈ ਰਵਾਨਾ ਹੋਏ ਸਨ।