ਅਕਾਲੀ ਦਲ ਪੁਨਰ ਸੁਰਜੀਤ ਨੇ ਪ੍ਰਦੂਸ਼ਣ ਦੇ ਮੁੱਦੇ ਤੇ ਘੇਰੀ ਭਾਜਪਾ/ ਦਿੱਲੀ ਦੇ ਹਵਾਂ ਪ੍ਰਦੂਸ਼ਣ ਨੂੰ ਲੈ ਕੇ ਸਾਧੇ ਨਿਸ਼ਾਨੇ/ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਣ ’ਤੇ ਚੁੱਕੇ ਸਵਾਲ

0
1

ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਭਾਜਪਾ ਦੀ ਦਿੱਲੀ ਸਰਕਾਰ ਨੂੰ ਘੇਰਿਆ ਹੈ। ਪਾਰਟੀ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਸਵਾਲ ਚੁੱਕਿਆ ਕਿ ਜਦੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਹਿਜ਼ 2 ਤੋਂ 3 ਫ਼ੀਸਦੀ ਮਾਮਲੇ ਸਾਹਮਣੇ ਆਏ ਹਨ ਅਤੇ ਝੋਨੇ ਦੀ 95 ਫ਼ੀਸਦੀ ਤੋਂ ਵੱਧ ਕਟਾਈ ਹੋ ਚੁੱਕੀ ਹੈ, ਤਾਂ ਦਿੱਲੀ ਦੀ ਹਵਾ ਪ੍ਰਦੂਸ਼ਿਤ ਕਿਉਂ ਹੋ ਰਹੀ ਹੈ? ਉਨ੍ਹਾਂ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੋਂ ਇਸ ਦਾ ਜਵਾਬ ਮੰਗਦਿਆਂ ਕਿਹਾ ਕਿ GRAP-1 ਲਾਗੂ ਹੋਣਾ ਦਿੱਲੀ ਦੇ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਮੇਂ ਵਿੱਚ ਦਿੱਲੀ ਦੀਆਂ ਸਰਕਾਰਾਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾ ਕੇ ਬਦਨਾਮ ਕਰਦੀਆਂ ਰਹੀਆਂ ਹਨ। ਗੁਰਜੀਤ ਸਿੰਘ ਤਲਵੰਡੀ ਨੇ ਮੰਗ ਕੀਤੀ ਕਿ ਦਿੱਲੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਮੰਗੇ ਅਤੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਵਾਬ ਦੇਵੇ।

LEAVE A REPLY

Please enter your comment!
Please enter your name here