ਸਮਾਣਾ ਪੁਲਿਸ ਵੱਲੋਂ ਬਲੈਕਮੇਲ ਕਰਨ ਵਾਲਾ ਗਰੋਹ ਕਾਬੂ/ ਜੋੜਿਆਂ ਨੂੰ ਬਲੈਕਮੇਲ ਕਰ ਕੇ ਕਰਦੇ ਸੀ ਵਸੂਲੀ/ ਦੋ ਫਰਜ਼ੀ ਪੁਲਿਸ ਮੁਲਾਜ਼ਮ ਗ੍ਰਿਫਤਾਰ

0
1

ਪਟਿਆਲਾ ਦੇ ਸਮਾਣਾ ਇਲਾਕੇ ਵਿੱਚ ਜੋੜਿਆਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹਨ ਕਿ ਇਹ ਲੋਕ ਪੁਲਿਸ ਮੁਲਾਜ਼ਮ ਬਣ ਕੇ ਸੁੰਨਸਾਨ ਸੜਕਾਂ ’ਤੇ ਕਾਰਾਂ ਵਿੱਚ ਬੈਠੇ ਜੋੜਿਆਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਦੇ ਸਨ। ਥਾਣਾ ਪਸਿਆਣਾ ਪੁਲਿਸ ਨੇ ਦੋ ਕਥਿਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਦਕਿ ਸੜਕ ਸੁਰੱਖਿਆ ਫੋਰਸ ਨਾਲ ਤਾਇਨਾਤ ਦੋ ਥਾਣੇਦਾਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।  ਪੁਲਿਸ ਨੇ ਮੁਲਜਮਾਂ ਦਾ ਰਿਮਾਂਡ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ
ਮਾਮਲਾ ਥਾਣਾ ਪਸਿਆਣਾ ਪੁਲਿਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ, ਕਥਿਤ ਮੁਲਜ਼ਮ ਸੁੰਨਸਾਨ ਸੜਕਾਂ ’ਤੇ ਕਾਰਾਂ ਵਿੱਚ ਬੈਠੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੀਆਂ ਵੀਡੀਓ ਬਣਾਉਂਦੇ ਅਤੇ ਪੈਸੇ ਵਸੂਲਣ ਦੀ ਕੋਸ਼ਿਸ਼ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ, ਜਿਸ ’ਤੇ ਕਥਿਤ ਤੌਰ ’ਤੇ ਜਾਅਲੀ ਪੰਜਾਬੀ ਨੰਬਰ ਪਲੇਟ ਲੱਗੀ ਹੋਈ ਸੀ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਸਬੰਧਤ ਹੋਰ ਸਮੱਗਰੀ ਵੀ ਬਰਾਮਦ ਹੋਈ ਹੈ।ਜਾਣਕਾਰੀ ਅਨੁਸਾਰ, ਇੱਕ ਕਥਿਤ ਜੋੜੇ ਤੋਂ ਪਹਿਲਾਂ 200 ਰੁਪਏ ਦੀ ਮੰਗ ਕੀਤੀ ਗਈ ਸੀ, ਪਰ ਬਾਅਦ ਵਿੱਚ 5,000 ਰੁਪਏ ਦੀ ਮੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਕਥਿਤ ਮੁਲਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਵੀ ਕੀਤੀ ਜਾਵੇਗੀ, ਤਾਂ ਜੋ ਪੈਸਿਆਂ ਦੇ ਲੈਣ-ਦੇਣ ਬਾਰੇ ਜਾਣਕਾਰੀ ਮਿਲ ਸਕੇ।
ਦੂਜੇ ਪਾਸੇ, ਇੱਕ ਕਥਿਤ ਮੁਲਜ਼ਮ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਇੱਕ ਹਾਦਸੇ ਸਬੰਧੀ ਫੋਨ ਆਇਆ ਸੀ ਅਤੇ ਉਹ ਮੌਕੇ ’ਤੇ ਪਹੁੰਚਿਆ ਸੀ, ਪਰ ਉਸ ਨੂੰ ਫੜ ਕੇ ਲਿਆਂਦਾ ਗਿਆ। ਮੁਲਜ਼ਮ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਗਲਤ ਦੱਸਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਬੈਂਕ ਖਾਤਿਆਂ ਦੀ ਜਾਂਚ ਅਤੇ ਹੋਰ ਪੁੱਛਗਿੱਛ ਤੋਂ ਬਾਅਦ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here