ਜਲੰਧਰ ’ਚ ਘਰ ਦਾ ਬਾਹਰੋਂ ਬੁਲਿਟ ਚੋਰੀ/ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
1

ਜਲੰਧਰ ਵਿੱਚ ਦੋਪਹੀਆ ਵਾਹਨਾਂ ਦੀ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਤਾਜ਼ਾ ਮਾਮਲਾ ਥਾਣਾ ਨੰਬਰ 3 ਦੇ ਅਧੀਨ ਆਉਂਦੇ ਕਾਜ਼ੀ ਮੁਹੱਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰ ਦੇ ਬਾਹਰ ਖੜ੍ਹੀ ਰਾਇਲ ਐਨਫੀਲਡ ਬੁਲੇਟ ਚੋਰੀ ਹੋ ਗਈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਜ਼ੀ ਮੁਹੱਲਾ ਵਾਸੀ ਲਵ ਮੁਤਾਬਕ, ਉਸਨੇ ਆਪਣੀ ਕਾਲੇ ਰੰਗ ਦੀ ਬੁਲੇਟ ਮੋਟਰਸਾਈਕਲ ਨੰਬਰ PB08 FA 3917 ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਸਵੇਰੇ ਕਰੀਬ ਸਾਢੇ ਤਿੰਨ ਵਜੇ ਇੱਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ। ਸਵੇਰੇ ਸੱਤ ਵਜੇ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਇਸ ਤੋਂ ਬਾਅਦ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਵਿੱਚ ਮੁਲਜ਼ਮ ਮੋਟਰਸਾਈਕਲ ਲੈ ਕੇ ਜਾਂਦਾ ਦਿਖਾਈ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here