ਪੰਜਾਬ ਚੰਡੀਗੜ੍ਹ ’ਚ ਪੰਜਾਬ ਸਰਕਾਰ ’ਤੇ ਵਰ੍ਹੇ ਪ੍ਰਗਟ ਸਿੰਘ/ ਪਰਮਿੰਦਰ ਸਿੰਘ ਝੋਟਾ ਕਤਲ ਨੂੰ ਲੈ ਕੇ ਸਾਧੇ ਤਿੱਖੇ ਨਿਸ਼ਾਨੇ/ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ By admin - October 22, 2026 0 2 Facebook Twitter Pinterest WhatsApp ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ 2023 ਵਿੱਚ ਨਸ਼ੀਲੀਆਂ ਦਵਾਈਆਂ ਦੇ ਮਾਮਲੇ ਦਾ ਪਰਦਾਫਾਸ਼ ਕਰਨ ਕਾਰਨ ਝੋਟਾ ਨੂੰ ਝੂਠੇ ਮੁਕੱਦਮਿਆਂ ਵਿੱਚ ਉਲਝਾਇਆ ਗਿਆ। ਉਨ੍ਹਾਂ ਇਸ ਮਾਮਲੇ ਦੀ ਤੁਲਨਾ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਵੀ ਕੀਤੀ। ਪ੍ਰਗਟ ਸਿੰਘ ਨੇ ਅਲੀਸ਼ੇਰ ਸੜਕ ਹਾਦਸੇ ਵਿੱਚ 8 ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਦੌਰਾਨ ਮ੍ਰਿਤਕਾਂ ਦੇ ਨਾਂ ਸ਼ਾਮਲ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਹਨ। 2023 ਵਿਚ ਪਰਮਿੰਦਰ ਝੋਟਾ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਤੋਂ ਪ੍ਰਾਪਤ ਕੀਤੀਆਂ ਨਸ਼ੀਲੀਆਂ ਦਵਾਈਆਂ ਦੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਇਸ ਪਰਦਾਫਾਸ਼ ਦੇ ਚਲਦਿਆਂ ਝੂਠੇ ਮੁਕੱਦਮਿਆਂ ਵਿਚ ਉਲਝਾਇਆ ਗਿਆ ਸੀ ਜੋ ਸਰਕਾਰ ਦੀ ਦਵਾਈ ਕੰਪਨੀਆਂ ਤੇ ਮੈਡੀਕਲ ਨਸ਼ਾ ਵੇਚਣ ਵਾਲਿਆਂ ਨਾਲ ਮਿਲੀਭੁਗਤ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੀ ਕੁੱਝ ਹੀ ਸਿੱਧੂ ਮੂਸੇਵਾਲਾ ਮਾਮਲੇ ਵਿਚ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਸਮੇਂ ਵਾਪਰੀਆਂ ਇਹ ਦੋਵੇਂ ਘਟਨਾਵਾਂ ਸਰਕਾਰ ਦੀ ਅਸਲ ਮਨਸ਼ਾ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਨਰੇਗਾ ਕਾਮਿਆਂ ਨਾਲ ਵਾਪਰੇ ਹਾਦਸੇ ਮਾਮਲੇ ਵਿਚ ਵੀ ਪੱਖਪਾਤ ਕਰ ਰਹੀ ਹੈ। ਘਟਨਾ ਵਿਚ ਇਕ ਗਰਭਵਤੀ ਮਹਿਲਾ ਸਮੇਤ 8 ਬੰਦੇ ਮੌਤ ਦਾ ਸ਼ਿਕਾਰ ਬਣੇ ਪਰ ਵਿਧਾਨ ਸਭਾ ਵਿਚ ਦਿੱਤੇ ਜਾ ਰਹੀ ਸ਼ਰਧਾਜਲੀ ਵਿਚ ਉਨ੍ਹਾਂ ਦੇ ਨਾਮ ਸ਼ਾਮਲ ਨਹੀਂ ਕੀਤੇ, ਜਿਸ ਲਈ ਅਸੀਂ ਸਰਕਾਰ ਤੇ ਦਬਾਅ ਬਣਾਵਾਂਗੇ। ਉਨ੍ਹਾਂ ਕਿਹਾ ਕਿ ਇਹ ਮਿਸ-ਗਵਰਨਸਮੈਂਟ ਹੈ। ਉਨ੍ਹਾਂ ਕਿਹਾ ਕਿ ਅਸੀਂ ਪੀੜਤਾਂ ਦੇ ਘਰਾਂ ਦਾ ਦੌਰਾ ਕੀਤਾ ਹੈ, ਜਿਸ ਤੋਂ ਸਾਫ ਜਾਹਰ ਹੋਇਆ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਮੁਲਜਮਾਂ ਖਿਲਾਫ ਪੁਲਿਸ ਕਾਰਵਾਈ ਵਿਚ ਵੱਡੀਆਂ ਖਾਮੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਕ ਸਨਿਆਰੇ ਦੀ 12 ਕਰੋੜ ਦੀ ਲੁੱਟ ਹੋਈ ਸੀ, ਜਿਸ ਦੀ ਪੁਲਿਸ ਨੇ ਰਿਕਵਰੀ ਵੀ ਕਰ ਲਈ ਪਰ ਸੁਨਿਆਰੇ ਨੂੰ ਕੇਵਲ ਡੇਢ ਕਰੋੜ ਹੀ ਵਾਪਸ ਮੋੜੇ ਗਏ ਹਨ ਜੋ ਪੰਜਾਬ ਪੁਲਿਸ ਦੀ ਨਾਕਾਮੀ ਵੱਲ ਇਸ਼ਾਰਾ ਕਰਦਾ ਹੈ। ਭਾਜਪਾ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਦੇ ਗ੍ਰਹਿ ਮੰਤਰੀ ਪੰਜਾਬ ਆਉਂਦੇ ਹਨ, ਉਹ ਡਬਲ ਇੰਜਨ ਸਰਕਾਰ ਬਣਾਉਣ ਦਾ ਢਡੋਰਾ ਪਿੱਟਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਗ੍ਰਹਿ ਮੰਤਰੀ ਦੀ 13 ਸਾਲ ਸਰਕਾਰ ਰਹਿ ਚੁੱਕੀ ਹੋਵੇ ਅਤੇ 8 ਸਾਲ ਉਹ ਗ੍ਰਹਿ ਮੰਤਰੀ ਰਹਿ ਚੁੱਕਾ ਹੋਵੇ, ਉਸ ਨੂੰ ਅਜੇ ਵੀ ਪੰਜਾਬ ਦੇ ਹਾਲਾਤਾਂ ਬਾਰੇ ਜਾਣਕਾਰੀ ਨਹੀਂ ਹੈ, ਇਸ ਲਈ ਅਜਿਹੇ ਲੋਕਾਂ ਨੂੰ ਤਾਂ ਨੈਤਿਕਤਾ ਦੇ ਆਧਾਰ ਤੇ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ।