ਪੰਜਾਬ ਗੁਰਦਾਸਪੁਰ ’ਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੁਲਾਰਾ/ ਪਿੰਡ ਰੱਤਾ ਦੇ ਅਨੇਕਾਂ ਪਰਿਵਾਰ ਪਾਰਟੀ ’ਚ ਸ਼ਾਮਲ/ ਸੀਨੀਅਰ ਆਗੂਆਂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ By admin - October 22, 2026 0 3 Facebook Twitter Pinterest WhatsApp ਗੁਰਦਾਸਪੁਰ ਦੇ ਬਲਾਕ ਕਲਾਨੌਰ ਦੇ ਪਿੰਡ ਰੱਤਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਭਰਵੀਂ ਮੀਟਿੰਗ ਹੋਈ। ਗੁਰਿੰਦਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਆਗੂਆਂ ਵੱਲੋਂ ਨਵੇਂ ਮੈਂਬਰਾਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਮਾਝਾ ਜ਼ੋਨ ਦੇ ਸਕੱਤਰ ਹਰਪਾਲ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਉਦਯੋਗ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲੇਗਾ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਇਆ ਜਾਵੇਗਾ।