ਪੰਜਾਬ ਮਾਨਸਾ ਵਿਖੇ ਇਨਸਾਫ ਮੋਰਚੇ ’ਚ ਪਹੁੰਚੇ ਜਥੇਦਾਰ ਧਨੌਲਾ/ ਜ਼ਖਮੀ ਨੌਜਵਾਨਾਂ ਨੂੰ ਸੌਂਪੇ ਸਹਾਇਤਾ ਰਾਸ਼ੀ ਦੇ ਚੈੱਕ/ ਸੰਗਤ ਨੂੰ ਪਰਮਿੰਦਰ ਸਿੰਘ ਨਮਿਤ ਅਰਦਾਸ ਕਰਨ ਦੀ ਅਪੀਲ By admin - October 22, 2026 0 1 Facebook Twitter Pinterest WhatsApp ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਾਬਾ ਟੇਕ ਸਿੰਘ ਧਨੌਲਾ ਅੱਜ ਮਾਨਸਾ ਵਿਖੇ ਲੱਗੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਵਿਚ ਪਹੁੰਚੇ। ਇਸ ਮੌਕੇ ਝੋਟਾ ਦੇ ਪਿਤਾ ਭੀਮ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤਰਫੋ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਵੀ ਸੌਪੇ। ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਐਲਾਨਣ ਦੇ ਫ਼ੈਸਲੇ ਦੀ ਹਮਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੀ ਸਿੱਖ ਕੌਮ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜੀ ਹੈ। ਉਨ੍ਹਾਂ ਨੇ ਸੰਗਤ ਨੂੰ ਸਮੂਹ ਗੁਰਧਾਮਾਂ ਅੰਦਰ ਪਰਮਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਕਰਵਾਉਣ ਦੀ ਅਪੀਲ ਵੀ ਕੀਤੀ।