ਤਰਨ ਤਾਰਨ ਦੇ ਨੌਸ਼ਹਿਰਾ ਪੰਨੂਆਂ ’ਚ ਨੌਜਵਾਨ ਦਾ ਕਤਲ/ ਮੋਟਰ ਸਾਇਕਲ ਸਵਾਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ/ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਵਿੱਚ ਗੋਲ਼ੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ, ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਨਾਈ ਦੀ ਦੁਕਾਨ ’ਤੇ ਕਟਿੰਗ ਕਰਵਾਉਣ ਆਇਆ ਸੀ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਉਸ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਇਕ ਵਾਰ ਫ਼ੇਰ ਗੋਲ਼ੀਆਂ ਦੀ ਤਾੜ-ਤਾੜ ਨਾਲ ਕੰਬ ਉੱਠਿਆ। ਦੇਰ ਸ਼ਾਮ ਕਰੀਬ ਇੱਥੇ ਇਕ ਨੌਜਵਾਨ ਦਾ ਗੋਲ਼ੀਆਂ ਨਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਨਾਈ ਦੀ ਦੁਕਾਨ ‘ਤੇ ਕਟਿੰਗ ਕਰਵਾਉਣ ਆਏ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ (ਵਾਸੀ ਨੌਸ਼ਹਿਰਾ ਪੰਨੂਆਂ) ਨੂੰ ਆਪਣਾ ਨਿਸ਼ਾਨਾ ਬਣਾਇਆ।  ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਬਾਜ਼ਾਰ ਵਿਚ ਭਾਰੀ ਦਹਿਸ਼ਤ ਫੈਲ ਗਈ ਅਤੇ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਵਾਰਦਾਤ ਤੋਂ ਤੁਰੰਤ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਰਹਾਲੀ ਅਤੇ ਪੁਲਿਸ ਚੌਂਕੀ ਨੌਸ਼ਹਿਰਾ ਪੰਨੂਆਂ ਦੀ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here