ਗੁਰਦਾਸਪੁਰ ਦੇ ਪਿੰਡ ਸਲੀਮਪੁਰ ਅਫਗਾਨਾ ਪਹੁੰਚੇ ਰਮਨ ਬਹਿਲ/ 70 ਪਰਿਵਾਰਾਂ ਨੂੰ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼/ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲਿਆ ਕਾਨੂੰਨੀ ਹੱਕ

0
3

ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਅੱਜ ਜ਼ਿਲ੍ਹੇ ਦੇ ਪਿੰਡ ਸਲੀਮਪੁਰ ਅਗਵਾਨਾ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਸੌਂਪੇ। ਆਪਣੇ ਸੰਬੋਧਨ ਵਿਚ ਰਮਨ ਬਹਿਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲਗਭਗ 80 ਸਾਲ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਯੋਗ ਪਰਿਵਾਰ ਨੂੰ ਉਸ ਦੇ ਹੱਕ ਦਿਵਾਉਣਾ ਹੈ ਅਤੇ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਕੋਲ ਘਰਾਂ ਦੀ ਮਾਲਕੀ ਦੇ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਯੋਜਨਾ ਤਹਿਤ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲੇਗਾ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦਾਂ ਵਿੱਚ ਵੀ ਕਮੀ ਆਉਣ ਦੀ ਉਮੀਦ ਹੈ।

LEAVE A REPLY

Please enter your comment!
Please enter your name here