ਪੰਜਾਬ ਫਰੀਦਕੋਟ ’ਚ ਫਲਿਪਕਾਰਟ ਮੁਲਾਜ਼ਮ ਨਾਲ ਲੁੱਟ/ ਮੋਟਰ ਸਾਇਕਲ ਸਵਾਰ ਸਾਢੇ ਚਾਰ ਲੱਖ ਲੁੱਟ ਕੇ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - October 22, 2026 0 2 Facebook Twitter Pinterest WhatsApp ਫਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਫਲਿੱਪਕਾਰਟ ਦੇ ਕਰਮਚਾਰੀ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਵਾਲਾ ਬੈਗ ਲੁੱਟ ਲਿਆ। ਬੈਗ ਵਿੱਚ ਕਰੀਬ 4 ਲੱਖ 30 ਹਜ਼ਾਰ ਰੁਪਏ ਦੀ ਨਕਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਕਰਮਚਾਰੀ ਵਿਕਰਮ ਸਿੰਘ ਸਕੂਟਰ ’ਤੇ ਜਾ ਰਿਹਾ ਸੀ, ਜਦੋਂ ਮੁਲਜ਼ਮਾਂ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਅਤੇ ਬੈਗ ਖੋਹ ਕੇ ਫ਼ਰਾਰ ਹੋ ਗਏ। ਡੀਐੱਸਪੀ ਤਰਲੋਚਨ ਸਿੰਘ ਮੁਤਾਬਕ ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ, ਕੋਟਕਪੂਰਾ ਰੋਡ ‘ਤੇ ਫਲਿੱਪਕਾਰਟ ਦਫਤਰ ਦਾ ਕਰਮਚਾਰੀ ਵਿਕਰਮ ਸਿੰਘ ਬੁੱਧਵਾਰ ਸ਼ਾਮ 4 ਵਜੇ ਦੇ ਕਰੀਬ ਆਪਣੇ ਦਫਤਰ ਤੋਂ ਆਪਣੇ ਸਕੂਟਰ ‘ਤੇ 4.50 ਲੱਖ ਰੁਪਏ ਦੀ ਨਕਦੀ ਬੈਗ ਵਿੱਚ ਲੈ ਕੇ ਜਾ ਰਿਹਾ ਸੀ। ਉਹ ਦਫਤਰ ਤੋਂ ਥੋੜ੍ਹੀ ਦੂਰੀ ‘ਤੇ ਹੀ ਸੀ ਕਿ ਪਿੱਛੇ ਤੋਂ ਬਾਈਕ ‘ਤੇ ਸਵਾਰ ਦੋ ਨੌਜਵਾਨ ਆਏ ਅਤੇ ਉਸਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ‘ਤੇ ਡਿੱਗ ਪਿਆ। ਫਿਰ ਦੋਵੇਂ ਵਿਅਕਤੀ ਤੇਜ਼ਧਾਰ ਹਥਿਆਰ ਲੈ ਕੇ ਨਕਦੀ ਵਾਲਾ ਬੈਗ ਖੋਹ ਕੇ ਭੱਜ ਗਏ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ। ਮੁੱਢਲੀ ਜਾਂਚ ਤੋਂ ਬਾਅਦ, ਮੁਲਜ਼ਮ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਵੀ ਸਮੀਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।