ਪੰਜਾਬ ਅੰਮ੍ਰਿਤਸਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਸਰਚ ਆਪ੍ਰੇਸ਼ਨ/ ਕੋਟ ਖਾਲਸਾ ਸਥਿਤ ਸ਼ੱਕੀ ਇਲਾਕਿਆਂ ’ਚ ਛਾਪੇਮਾਰੀ/ ਨਸ਼ੀਲੇ ਪਦਾਰਥ ਬਰਾਮਦ, ਕਈ ਮੁਲਜ਼ਮ ਗ੍ਰਿਫ਼ਤਾਰ By admin - October 22, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਪੁਲਿਸ ਟੀਮਾਂ ਨੇ ਕੋਟ ਖਾਲਸਾ ਦੇ ਇੰਦਰਾਪੁਰੀ ਸਮੇਤ ਹੌਟਸਪੌਟ ਇਲਾਕਿਆਂ ਵਿੱਚ ਸਵੇਰ ਤੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਏਡੀਸੀਪੀ ਯੋਗੇਸ਼ਵਰ ਸਿੰਘ ਗੁਰਾਇਆ ਮੁਤਾਬਕ ਇਸ ਕਾਰਵਾਈ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਐੱਨਡੀਪੀਐੱਸ ਅਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੀ ਸਪਲਾਈ ਚੇਨ ਤੋੜਨ ਲਈ ਅਜਿਹੇ ਆਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਯੋਗੇਸ਼ਵਰ ਸਿੰਘ ਗੁਰਾਇਆ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ। ਪੁਲਿਸ ਟੀਮਾਂ ਵੱਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦਗੀਆਂ ਅਤੇ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ NDPS ਐਕਟ ਅਤੇ ਐਕਸਾਈਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ਾ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਸਮਾਜ ਨੂੰ ਬਚਾਉਣਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਅਤੇ ਲੋੜੀਂਦੇ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਪ੍ਰੇਸ਼ਨ ਦੌਰਾਨ ਸ਼ੱਕੀ ਅਤੇ ਬਿਨਾਂ ਪਛਾਣ ਵਾਲੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਦੀ ਮਾਲਕੀ ਜਾਂ ਪਛਾਣ ਸਬੰਧੀ ਸ਼ੱਕ ਪਾਇਆ ਗਿਆ, ਉਨ੍ਹਾਂ ਦੇ ਵੇਰਵੇ ਖੰਗਾਲੇ ਜਾ ਰਹੇ ਹਨ। ਜੇਕਰ ਕੋਈ ਵਾਹਨ ਚੋਰੀ ਦਾ ਪਾਇਆ ਜਾਂਦਾ ਹੈ ਜਾਂ ਕਿਸੇ ਅਪਰਾਧਿਕ ਗਤੀਵਿਧੀ ਨਾਲ ਸਬੰਧਤ ਮਿਲਦਾ ਹੈ ਤਾਂ ਉਸ ਸਬੰਧੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏ.ਡੀ.ਸੀ.ਪੀ. ਸਿਟੀ-1 ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੇ ਸਸਟੇਨਡ ਅਤੇ ਟਾਰਗੇਟਿਡ ਆਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ, ਤਾਂ ਜੋ ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।