ਪੰਜਾਬ ਹੁਸ਼ਿਆਰਪੁਰ ’ਚ ਫਲਾਈਓਵਰ ਨੇੜਿਓਂ ਮਿਲੀ ਲੜਕੀ ਦੀ ਲਾਸ਼/ 20 ਸਾਲਾ ਨੂਰ ਵਜੋਂ ਹੋਈ ਪਛਾਣ, ਗਲੇ ’ਤੇ ਕੱਟ ਦੇ ਨਿਸ਼ਾਨ/ ਫੋਰੈਂਸਿਕ ਟੀਮ ਸਮੇਤ ਪਹੁੰਚੀ ਪੁਲਿਸ ਵੱਲੋਂ ਜਾਂਚ ਜਾਰੀ By admin - October 23, 2026 0 1 Facebook Twitter Pinterest WhatsApp ਹੁਸ਼ਿਆਰਪੁਰ ਵਿੱਚ ਨੈਸ਼ਨਲ ਹਾਈਵੇਅ ’ਤੇ ਬਣ ਰਹੇ ਫਲਾਈਓਵਰ ਨੇੜਿਓਂ ਕਰੀਬ 20 ਸਾਲਾ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਨੂਰ ਵਾਸੀ ਬਜਵਾੜਾ ਵਜੋਂ ਹੋਈ ਹੈ। ਲੜਕੀ ਦੇ ਗਲੇ ’ਤੇ ਡੂੰਘੇ ਕੱਟ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਿਟੀ ਕੁਲਭੂਸ਼ਣ ਸ਼ਰਮਾ ਅਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜੋ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ। ਮੁੱਢਲੀ ਜਾਂਚ ਵਿੱਚ ਗਲੇ ’ਤੇ ਡੂੰਘੇ ਕੱਟ ਲੱਗਣ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਕਾਰਨ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਰਾਹੀਂ ਸੂਚਨਾ ਮਿਲੀ ਸੀ ਕਿ ਉਕਤ ਇਲਾਕੇ ਵਿੱਚ ਸੜਕ ਦੇ ਕਿਨਾਰੇ ਇੱਕ ਲੜਕੀ ਦੀ ਲਾਸ਼ ਪਈ ਹੈ। ਮੌਕੇ ‘ਤੇ ਜਾ ਕੇ ਦੇਖਿਆ ਗਿਆ ਕਿ ਕਰੀਬ 20 ਸਾਲਾ ਕੁੜੀ ਦੀ ਲਾਸ਼ ਸੜਕ ਦੀ ਸਾਈਡ ‘ਤੇ ਪਈ ਸੀ, ਜਿਸ ਦੇ ਗਲੇ ‘ਤੇ ਕਾਫ਼ੀ ਡੂੰਘੇ ਕੱਟ ਦੇ ਨਿਸ਼ਾਨ ਸਨ। ਮੁੱਢਲੀ ਜਾਂਚ ਤੋਂ ਇੰਝ ਜਾਪਦਾ ਹੈ ਕਿ ਮੌਤ ਗਲੇ ‘ਤੇ ਡੂੰਘੇ ਕੱਟ ਲੱਗਣ ਕਾਰਨ ਹੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾ ਲਿਆ ਹੈ, ਜੋ ਆਪਣੇ ਪੱਧਰ ‘ਤੇ ਬਾਰੀਕੀ ਨਾਲ ਤਫ਼ਤੀਸ਼ ਕਰ ਰਹੀ ਹੈ।