ਹਰਪਾਲ ਚੀਮਾ ਨੇ ਨਸ਼ਿਆਂ ਦੇ ਮੁੱਦੇ ’ਤੇ ਘੇਰੇ ਵਿਰੋਧੀ/ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲ ਸਾਧੇ ਤਿੱਖੇ ਨਿਸ਼ਾਨੇ/ ਵਿਰੋਧੀ ਧਿਰਾਂ ਨੂੰ ਲਾਹਨਤ ਪੱਤਰ ਸਵੀਕਾਰਨ ਦੀ ਦਿੱਤੀ ਸਲਾਹ

0
2

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਇੱਕ ਵਾਰ ਫਿਰ ਭਖ ਗਈ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸ਼ਿਰਕਤ ਕਰਨ ਪਹੁੰਚੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੇ ਦੇ ਮੁੱਦੇ ਉਤੇ ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਚਿੱਟੇ ਦੀ ਆਮਦ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੋਈ ਸੀ ਅਤੇ ਇਨ੍ਹਾਂ ਦੇ ਰਾਜ ਦੌਰਾਨ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ ਸਨ। ਪਰ ਅੱਜ ਇਹੀ ਲੋਕ ਨਸ਼ਿਆਂ ਦੀ ਭੇਂਟ ਚੜੇ ਨੌਜਵਾਨਾਂ ਦੀਆਂ ਲਾਸ਼ਾਂ ਉਤੇ ਸਿਆਸਤ ਕਰ ਰਹੇ ਹਨ। ਆਪ ਆਗੂਆਂ ਖਿਲਾਫ ਜਾਰੀ ਲਾਹਨਤ ਪੱਤਰਾਂ ਬਾਰੇ ਪੁੱਛੇ ਜਾਣ ਤੇ ਚੀਮਾ ਨੇ ਕਿਹਾ ਕਿ ਇਹ ਪੱਤਰ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ  ਸਵੀਕਾਰ ਕਰਨੇ ਚਾਹੀਦੇ ਹਨ।

LEAVE A REPLY

Please enter your comment!
Please enter your name here