ਫਰੀਦਕੋਟ ਵੱਲੋਂ ਆਪਰੇਸ਼ਨ ਕਾਂਸੋ ਤਹਿਤ ਤਲਾਸ਼ੀ ਮੁਹਿੰਮ/ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ਦੀ ਕੀਤੀ ਛਾਣਬੀਣ/ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਖੁਦ ਕੀਤੀ ਅਗਵਾਈ

0
2

ਫਰੀਦਕੋਟ ਪੁਲਿਸ ਵੱਲੋਂ ਐਸਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਨਸ਼ੇ ਦੇ ਹੌਟਸਪੌਟ ਇਲਾਕਿਆਂ ਵਿੱਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੇ ਤਹਿਤ ਦਸ਼ਮੇਸ਼ ਨਗਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here