ਮਾਨਸਾ ਧਰਨੇ ’ਚ ਪਹੁੰਚੇ ਕਿਸਾਨ ਆਗੂ ਰਾਜੇਵਾਲ/ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ/ ਸਰਕਾਰ ਤੋਂ ਪਰਿਵਾਰ ਨੂੰ ਇਨਸਾਫ ਦੇਣ ਦੀ ਕੀਤੀ ਮੰਗ

0
1

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮਾਨਸਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਧਰਨੇ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ ਦੀ ਲੜਾਈ ਵਿਚ ਸਾਥ ਦੇਣ ਦਾ ਭਰੋਸਾ ਦਿੱਤਾ।  ਰਾਜੇਵਾਲ ਨੇ ਕਿਹਾ ਕਿ ਪਰਵਿੰਦਰ ਸਿੰਘ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਰਕਾਰ ਤੋਂ ਠੋਸ ਕਾਰਵਾਈ ਦੀ ਮੰਗ ਕੀਤੀ।

LEAVE A REPLY

Please enter your comment!
Please enter your name here