ਪੰਜਾਬ ਗੁਰਦਾਸਪੁਰ ਦੇ ਪਿੰਡ ਸ਼ਹੂਰ ’ਚ ਫਾਇਰਿੰਗ/ ਕਿਸਾਨ ਦੀ ਵਾਲ-ਵਾਲ ਬਚੀ ਜਾਨ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - October 25, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਸ਼ਹੂਰ ਵਿੱਚ ਕਿਸਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗਨੀਮਤ ਰਹੀ ਕਿ ਕਿਸਾਨ ਕੈਪਟਨ ਸਿੰਘ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ। ਪੀੜਤ ਦੇ ਬਿਆਨਾਂ ਮੁਤਾਬਕ, ਪਿੰਡ ਦੇ ਹੀ ਇੱਕ ਨੌਜਵਾਨ ਨੇ ਉਨ੍ਹਾਂ ’ਤੇ ਗੋਲੀ ਚਲਾਈ ਅਤੇ ਫਿਰ ਭੱਜਦੇ ਹੋਏ ਦੋ ਹੋਰ ਫਾਇਰ ਕੀਤੇ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਕੈਪਟਨ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਦੇ ਬੰਡਲ ਬਣਾਉਣ ਦਾ ਕੰਮ ਕਰਦਾ ਹੈ ਅਤੇ ਬੀਤੀ ਰਾਤ ਕਰੀਬ ਸਵਾ 9 ਵਜੇ ਜਦੋਂ ਉਹ ਪਿੰਡ ਵਾਪਸ ਆ ਰਹੇ ਸਨ ਤਾਂ ਹਨੇਰੇ ਵਿੱਚ ਉਨ੍ਹਾਂ ’ਤੇ ਗੋਲੀ ਚਲਾਈ ਗਈ। ਆਪਣੀ ਜਾਨ ਬਚਾਉਣ ਲਈ ਉਹ ਤੁਰੰਤ ਹੇਠਾਂ ਬੈਠ ਗਏ, ਜਿਸ ਕਾਰਨ ਗੋਲੀ ਉਨ੍ਹਾਂ ਨੂੰ ਨਹੀਂ ਲੱਗੀ। ਉਨ੍ਹਾਂ ਦੇ ਪਰਨੇ ਨੂੰ ਗੋਲੀ ਲੱਗਣ ਕਾਰਨ ਪਰਨਾ ਲਹਿ ਗਿਆ। ਪੀੜਤ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਮੁਲਜ਼ਮ ਨਾਲ ਕੋਈ ਦੁਸ਼ਮਣੀ ਨਹੀਂ ਹੈ। ਕੈਪਟਨ ਸਿੰਘ ਦੇ ਅਨੁਸਾਰ, ਗੋਲੀਬਾਰੀ ਤੋਂ ਬਾਅਦ, ਮੁਲਜ਼ਮ ਨੇ ਭੱਜਦੇ ਹੋਏ ਦੋ ਹੋਰ ਗੋਲੀਆਂ ਚਲਾਈਆਂ। ਗੋਲੀਆਂ ਚਲਾ ਕੇ ਭੱਜਦੇ ਨੌਜਵਾਨ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਨੌਰ ਥਾਣੇ ਦੇ ਐਸਐਚਓ ਅਮਨਦੀਪ ਸਿੰਘ ਅਤੇ ਦੋਸਤਪੁਰ ਪੁਲੀਸ ਚੌਕੀ ਦੇ ਇੰਚਾਰਜ ਸੰਨੀ ਬੈਂਸ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ, ਪੁਲਿਸ ਨੇ ਪੀੜਤ ਦਾ ਬਿਆਨ ਦਰਜ ਕੀਤਾ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਇੱਕ ਖੋਲ ਵੀ ਬਰਾਮਦ ਕੀਤਾ ਹੈ।