ਪੰਜਾਬ ਅੰਮ੍ਰਿਤਸਰ ਹਵਾਈ ਅੱਡੇ ’ਤੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ / ਹਵਾਈ ਅੱਡੇ ਨੂੰ ਫੁੱਲਾਂ ਨਾਲ ਸਜਾਉਣ ਦੀ ਸੇਵਾ ਸ਼ੁਰੂ/ 25 ਤੋਂ 30 ਕਿਸਮਾਂ ਦੇ ਫੁੱਲਾਂ ਨਾਲ ਸਜੇਗਾ ਹਵਾਈ ਅੱਡਾ By admin - October 25, 2026 0 2 Facebook Twitter Pinterest WhatsApp ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਫੁੱਲਾਂ ਦੀ ਸਜਾਵਟ ਦੀ ਸੇਵਾ ਸ਼ੁਰੂ ਹੋ ਗਈ ਹੈ। ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਇਹ ਸੇਵਾ ਆਰੰਭ ਕੀਤੀ ਗਈ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਨਿੱਘਾ ਸੁਆਗਤ ਕੀਤਾ ਜਾ ਸਕੇ। ਹਵਾਈ ਅੱਡੇ ਦੇ ਅਰਾਈਵਲ ਅਤੇ ਡਿਪਾਰਚਰ ਏਰੀਆ ਸਮੇਤ ਇਮੀਗ੍ਰੇਸ਼ਨ ਕਾਊਂਟਰਾਂ ਅਤੇ ਹੋਰ ਹਿੱਸਿਆਂ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਸੇਵਾ ਵਿੱਚ ਦੇਸ਼-ਵਿਦੇਸ਼ ਤੋਂ ਲਿਆਂਦੀਆਂ 25 ਤੋਂ 30 ਕਿਸਮਾਂ ਦੇ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦਿੱਲੀ ਅਤੇ ਕਲਕੱਤੇ ਤੋਂ ਪਹੁੰਚੇ ਕਾਰੀਗਰਾਂ ਸਮੇਤ ਸੇਵਾਦਾਰ ਸਾਂਝੇ ਤੌਰ ’ਤੇ ਸੇਵਾ ਨਿਭਾ ਰਹੇ ਹਨ। ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਇਹ ਸੇਵਾ ਆਰੰਭ ਕੀਤੀ ਗਈ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਨਿੱਘਾ ਸੁਆਗਤ ਕੀਤਾ ਜਾ ਸਕੇ। ਹਵਾਈ ਅੱਡੇ ਦੇ ਅਰਾਈਵਲ ਅਤੇ ਡਿਪਾਰਚਰ ਏਰੀਆ ਸਮੇਤ ਇਮੀਗ੍ਰੇਸ਼ਨ ਕਾਊਂਟਰਾਂ ਅਤੇ ਹੋਰ ਹਿੱਸਿਆਂ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਦਿੱਲੀ ਅਤੇ ਕਲਕੱਤੇ ਤੋਂ ਪਹੁੰਚੇ ਕਾਰੀਗਰਾਂ ਸਮੇਤ ਸੇਵਾਦਾਰ ਸਾਂਝੇ ਤੌਰ ’ਤੇ ਸੇਵਾ ਨਿਭਾ ਰਹੇ ਹਨ। ਹਵਾਈ ਅੱਡੇ ’ਤੇ ਗੁਰੂ ਸਾਹਿਬਾਨ ਦੇ ਸਰੂਪ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵਿਸ਼ਾਲ ਮਾਡਲ ਵੀ ਸੁਸ਼ੋਭਿਤ ਕੀਤਾ ਗਿਆ ਹੈ। ਇਹ ਸੇਵਾ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹਵਾਈ ਅੱਡੇ ਦੇ ਅਰਾਈਵਲ ਅਤੇ ਡਿਪਾਰਚਰ ਏਰੀਆ ਸਮੇਤ ਵੱਖ-ਵੱਖ ਹਿੱਸਿਆਂ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਮੀਗ੍ਰੇਸ਼ਨ ਕਾਊਂਟਰਾਂ ਅਤੇ ਹੋਰ ਥਾਵਾਂ ’ਤੇ ਵੀ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਹਵਾਈ ਅੱਡੇ ’ਤੇ ਗੁਰੂ ਸਾਹਿਬਾਨ ਦੇ ਸਰੂਪ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵਿਸ਼ਾਲ ਮਾਡਲ ਵੀ ਸੁਸ਼ੋਭਿਤ ਕੀਤਾ ਗਿਆ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ। ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਕੀਰਤਨ ਅਤੇ ਮੁੱਖ ਸਮਾਗਮਾਂ ਤੱਕ ਇਹ ਸੇਵਾ ਜਾਰੀ ਰੱਖਣ ਦੀ ਯੋਜਨਾ ਹੈ।