ਜਲੰਧਰ ’ਚ ਚੋਰਾਂ ਦਾ ਮੈਡੀਕਲ ਸਟੋਰ ’ਤੇ ਧਾਵਾਂ/ ਸ਼ਟਰ ਤੋੜ ਕੇ ਨਕਦੀ ਤੇ ਸਮਾਨ ਲੈ ਕੇ ਫਰਾਰ/ CCTV ’ਚ ਕੈਦ ਹੋਏ 4 ਸ਼ੱਕੀ, ਪੁਲਿਸ ਕਰ ਰਹੀ ਜਾਂਚ

0
1

ਜਲੰਧਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਬਸਤੀ ਸ਼ੇਖ ਦੇ ਘਾਸ ਮੰਡੀ ਚੌਕ ਨੇੜੇ ਸਥਿਤ ਸੁਖੀਜਾ ਮੈਡੀਕਲ ਸਟੋਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਸਵੇਰੇ ਕਰੀਬ 3 ਵਜੇ ਦੁਕਾਨ ਨੂੰ ਨਿਸ਼ਾਨਾ ਬਣਾਇਆ। ਮੁਲਜ਼ਮਾਂ ਨੇ ਸਟੋਰ ਦਾ ਸ਼ਟਰ ਤੋੜ ਕੇ ਅੰਦਰੋਂ ਨਕਦੀ ਅਤੇ ਕੁਝ ਸਾਮਾਨ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਵਿਅਕਤੀ ਸਟੋਰ ਦੇ ਬਾਹਰ ਪਹੁੰਚਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਉਹ ਸ਼ਟਰ ਤੋੜ ਕੇ ਅੰਦਰ ਦਾਖ਼ਲ ਹੁੰਦੇ ਹਨ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਦੁਕਾਨਦਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

LEAVE A REPLY

Please enter your comment!
Please enter your name here